Punjab News: ਕੈਨੇਡਾ ਤੋਂ ਲਾਸ਼ ਬਣ ਵਾਪਿਸ ਆਇਆ ਨੌਜਵਾਨ, ਮੋਗਾ 'ਚ ਹੋਇਆ ਅੰਤਿਮ ਸੰਸਕਾਰ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ
heart attack in Canada: ਕੈਨੇਡਾ ਤੋਂ ਲਾਸ਼ ਬਣ ਆਇਆ ਪੰਜਾਬ ਦਾ ਇੱਕ ਹੋਰ ਨੌਜਵਾਨ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਦੇ ਨਾਲ 7 ਸਾਲ ਦੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ।
38-year-old Harpreet Singh died in Canada: 17 ਮਾਰਚ ਨੂੰ ਕੈਨੇਡਾ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਸੀ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਸੀ। ਦੱਸ ਦਈਏ 38 ਸਾਲਾਂ ਨੌਜਵਾਨ ਦੋ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। 38 ਸਾਲਾ ਹਰਪ੍ਰੀਤ ਸਿੰਘ ਦਾ ਸੰਬੰਧ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਦੇ ਨਾਲ ਸੀ। ਬੀਤੇ ਦਿਨੀਂ ਨੌਜਵਾਨ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਪਿੰਡ ਦੇ ਵਿੱਚ ਸੋਗ ਛਾਇਆ ਪਿਆ ਸੀ।
ਮ੍ਰਿਤਕ ਦੋ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਹਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਵੱਡੇ ਭਰਾ ਸਮੇਤ 7 ਸਾਲ ਦੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਜਦੋਂ ਮ੍ਰਿਤਕ ਦੀ ਦੇਹ ਕੈਨੇਡਾ ਤੋਂ ਵਾਪਸ ਲਿਆਂਦੀ ਗਈ ਤਾਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਸੀ। ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ।
17 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
ਵੱਡੇ ਭਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੇਰੇ ਭਰਾ ਦੀ 17 ਮਾਰਚ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਅਸੀਂ ਆਪਣੇ ਭਰਾ ਦੀ ਲਾਸ਼ ਭਾਰਤ ਲਿਆਉਣ ਦੀ ਗੱਲ ਕੀਤੀ ਸੀ। ਮੇਰੇ ਭਰਾ ਦੀ ਲਾਸ਼ ਪਿੰਡ ਪਹੁੰਚੀ ਅਤੇ ਉਸ ਦਾ ਅੰਤਿਮ ਸੰਸਕਾਰ ਰੀਤੀ-ਰਿਵਾਜ਼ਾਂ ਦੇ ਨਾਲ ਕਰ ਦਿੱਤਾ । ਪਰਿਵਾਰ ਇਸ ਸਮੇਂ ਬਹੁਤ ਹੀ ਮੁਸ਼ਕਿਲ ਸਮੇਂ ਦੇ ਵਿੱਚੋਂ ਲੰਘ ਰਿਹਾ ਹੈ। ਪਿੰਡਾ ਵਾਲਿਆਂ ਨੇ ਕਿਹਾ ਕਿ ਉਹ ਇਸ ਔਖੇ ਸਮੇਂ ਦੇ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।