Punjab News: ਪੰਜਾਬ ਸਰਕਾਰ ਵੱਲੋਂ ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਨਵੇਂ ਸਾਲ 'ਚ ਪੰਜਾਬ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ…ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ 'ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :