Punjab News: ਬੰਬੀਹਾ ਗੈਂਗ 'ਤੇ ਸ਼ਿਕੰਜਾ, ਚਾਰ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਰਮੇਨੀਆ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲੱਕੀ ਪਟਿਆਲ ਮੁਲਜ਼ਮਾਂ ਦਾ ਹੈਂਡਲਰ ਸੀ। ਉਹ ਉਨ੍ਹਾਂ ਨੂੰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਟਾਰਗੇਟ ਦਿੰਦਾ ਸੀ।
Punjab News: ਐਂਟੀ ਗੈਂਗਸਟਰ ਟਾਸਕ ਫੋਰਸ ਤੇ ਮੋਹਾਲੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਈ ਖੁਲਾਸੇ ਹੋਣ ਦੀ ਉਮੀਦ ਹੈ।
In a major breakthrough, #AGTF-Punjab in a joint operation with SAS Nagar Police have arrested 4 key operatives of Bambiha Gang. The arrested criminals were being handled by the absconding foreign based gangster Gaurav Kumar @ Lucky Patyal (1/3) pic.twitter.com/bruESApfGp
— DGP Punjab Police (@DGPPunjabPolice) October 20, 2023
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਰਮੇਨੀਆ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲੱਕੀ ਪਟਿਆਲ ਮੁਲਜ਼ਮਾਂ ਦਾ ਹੈਂਡਲਰ ਸੀ। ਉਹ ਉਨ੍ਹਾਂ ਨੂੰ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਟਾਰਗੇਟ ਦਿੰਦਾ ਸੀ। ਇਸ ਤੋਂ ਬਾਅਦ ਦੋਸ਼ੀ ਵਾਰਦਾਤ ਨੂੰ ਅੰਜਾਮ ਦਿੰਦੇ ਸੀ।
ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਚੌਥੀ ਵਾਰ ਗੈਂਗਸਟਰ ਅੱਤਵਾਦੀ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਾਰੀ ਜਾਣਕਾਰੀ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਵੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਵਿੱਚ ਬੈਠੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।