Punjab News: ਪੰਜਾਬੀਓ ਸਾਵਧਾਨ! 4000 ਕਿਊਸਿਕ ਪਾਣੀ ਸਤਲੁਜ ਦਰਿਆ 'ਚ ਛੱਡਿਆ ਗਿਆ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
Sutlej River: ਮਾਨਸੂਨ ਸੀਜ਼ਨ ਅਜੇ ਸ਼ੁਰੂ ਵੀ ਨਹੀਂ ਹੋਇਆ ਉਸ ਤੋਂ ਪਹਿਲਾਂ ਹੀ ਡੈਮਾਂ ਵਿਚੋਂ ਪਾਣੀ ਛੱਡਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਬੀਬੀਐਮਬੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿਚ ਪਾਣੀ ਛੱਡਿਆ ਗਿਆ ਹੈ।
Sutlej River: ਭਾਖੜਾ ਅਤੇ ਪੌਂਗ ਡੈਮ 'ਚ ਔਸਤ ਤੋਂ ਜ਼ਿਆਦਾ ਵਧਿਆ ਪਾਣੀ ਦਾ ਪੱਧਰ, ਜੋ ਕਿ ਪੰਜਾਬੀਆਂ ਦੇ ਲਈ ਚਿੰਤਾ ਦਾ ਵਿਸ਼ਾ ਹੈ। ਭਾਖੜਾ 'ਚ 1584 ਫੁੱਟ ਤੇ ਪੌਂਗ 'ਚ 1313 ਫੁੱਟ ਪਾਣੀ ਪੱਧਰ ਵਧਿਆ ਹੈ। ਮੌਨਸੂਨ ਦੇ ਆਉਣ ਤੋਂ ਪਹਿਲਾਂ ਡੈਮ 'ਚ ਪਾਣੀ ਦਾ ਪੱਧਰ ਵਧ ਗਿਆ ਹੈ। ਪਿਛਲੇ 60 ਸਾਲਾਂ ਦੇ ਮੁਕਾਬਲੇ 12 ਜੂਨ ਤੱਕ ਪਹਿਲੀ ਵਾਰ ਪਾਣੀ ਵਧਿਆ ਹੈ। ਹੀਟ ਵੇਵ ਕਰਕੇ ਪਿਘਲੇ ਗਲੇਸ਼ੀਅਰ ਪਿਗਲਣ ਕਰਕੇ ਪਾਣੀ ਦਾ ਪੱਧਰ ਵਧਿਆ ਹੈ। ਭਾਖੜਾ ਡੈਮ ਤੋਂ ਅੱਜ ਛੱਡਿਆ ਜਾ ਸਕਦਾ 26 ਹਜ਼ਾਰ ਕਿਊਸਿਕ ਪਾਣੀ।ਸਤਲੁਜ ਦੇ ਵਿੱਚ ਪਾਣੀ ਆਉਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸਤਲੁਜ ਦਰਿਆ ਦੇ ਨੇੜੇ ਨਾ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।