Punjab News: ਪੰਜਾਬ ਦੇ 50 ਹੈੱਡਮਾਸਟਰਾਂ ਨੂੰ ਆਈਆਈਐਮ ਅਹਿਮਦਾਬਾਦ ਰਵਾਨਾ ਕਰ ਰਹੇ ਸੀਐਮ ਮਾਨ
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪ੍ਰਿੰਸੀਪਲਾਂ ਦੇ ਨਾਲ-ਨਾਲ ਹੈੱਡਮਾਸਟਰਾਂ ਦੀ ਟ੍ਰੇਨਿੰਗ ਵੀ ਆਈਆਈਐਮ ਅਹਿਮਦਾਬਾਦ ਤੋਂ ਕਰਵਾਈ ਜਾ ਰਹੀ ਹੈ।
Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪ੍ਰਿੰਸੀਪਲਾਂ ਦੇ ਨਾਲ-ਨਾਲ ਹੈੱਡਮਾਸਟਰਾਂ ਦੀ ਟ੍ਰੇਨਿੰਗ ਵੀ ਆਈਆਈਐਮ ਅਹਿਮਦਾਬਾਦ ਤੋਂ ਕਰਵਾਈ ਜਾ ਰਹੀ ਹੈ। ਇਸ ਵਾਸਤੇ ਸੂਬੇ ਦੇ 50 ਹੈੱਡਮਾਸਟਰਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਟ੍ਰੇਨਿੰਗ ਲਈ ਅਹਿਮਦਾਬਾਦ ਰਵਾਨਾ ਕਰਨਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 50 ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ।
ਸਿੱਖਿਆ ਕ੍ਰਾਂਤੀ ।
— Harjot Singh Bains (@harjotbains) July 30, 2023
Education Revolution in Punjab.#PunjabEducationRevolution pic.twitter.com/7UuaHBRvn1
ਉਨ੍ਹਾਂ ਕਿਹਾ ਕਿ ਆਈਆਈਐਮ ਅਹਿਮਦਾਬਾਦ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਇੱਥੋਂ ਵਿਸ਼ੇਸ਼ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈੱਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।