Punjab News: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪ੍ਰਿੰਸੀਪਲਾਂ ਦੇ ਨਾਲ-ਨਾਲ ਹੈੱਡਮਾਸਟਰਾਂ ਦੀ ਟ੍ਰੇਨਿੰਗ ਵੀ ਆਈਆਈਐਮ ਅਹਿਮਦਾਬਾਦ ਤੋਂ ਕਰਵਾਈ ਜਾ ਰਹੀ ਹੈ। ਇਸ ਵਾਸਤੇ ਸੂਬੇ ਦੇ 50 ਹੈੱਡਮਾਸਟਰਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਟ੍ਰੇਨਿੰਗ ਲਈ ਅਹਿਮਦਾਬਾਦ ਰਵਾਨਾ ਕਰਨਗੇ। 


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 50 ਹੈੱਡਮਾਸਟਰਾਂ ਨੂੰ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਆਈਆਈਐਮ ਅਹਿਮਦਾਬਾਦ ਭੇਜਿਆ ਜਾ ਰਿਹਾ ਹੈ। 


ਹੋਰ ਪੜ੍ਹੋ : Chandigarh News: ਚੰਡੀਗੜ੍ਹ 'ਚ ਪਾਰਕਿੰਗ ਨੀਤੀ 'ਤੇ ਵਿਵਾਦ ! ਅਕਾਲੀਆਂ ਤੇ ਕਾਂਗਰਸੀਆਂ ਨੇ ਰਾਜਪਾਲ ਨੂੰ ਲਿਖਿਆ ਪੱਤਰ, ਜਾਣੋ ਪੂਰਾ ਵਿਵਾਦ


 






ਉਨ੍ਹਾਂ ਕਿਹਾ ਕਿ ਆਈਆਈਐਮ ਅਹਿਮਦਾਬਾਦ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਇੱਥੋਂ ਵਿਸ਼ੇਸ਼ ਸਿਖਲਾਈ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈੱਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।


ਹੋਰ ਪੜ੍ਹੋ : 'ਅਮਰੀਕਾ ਵਰਗੇ ਮੁਲਕ ਦੀ ਪੁਲਿਸ ‘ਚ ਸਿੱਖ ਨੌਜਵਾਨ ਨੂੰ ਦਾੜ੍ਹੀ ਵਧਾਉਣ ਤੋਂ ਰੋਕਣਾ ਮੰਦਭਾਗਾ'- ਗਿਆਨੀ ਰਘਬੀਰ ਸਿੰਘ, ਵਿਦੇਸ਼ ਮੰਤਰਾਲੇ ਨੂੰ ਕੀਤੀ ਇਹ ਖ਼ਾਸ ਅਪੀਲ 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।