Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਭਲਾਈ ਲਈ ਅਹਿਮ ਫੈਸਲੇ ਲੈ ਰਹੀ ਹੈ। ਜੀ ਹਾਂ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਅਤੇ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।


ਕੀਤਾ ਜਾਵੇਗਾ ਪਨਬੱਸ ਦੀਆਂ ਤਕਰੀਬਨ 587 ਬੱਸਾਂ ਦਾ ਰਲੇਵਾਂ


ਮਿਲੀ ਜਾਣਕਾਰੀ ਮੁਤਾਬਿਕ ਪਨਬੱਸ ਦੀਆਂ ਤਕਰੀਬਨ 587 ਬੱਸਾਂ ਦਾ ਪੰਜਾਬ ਰੋਡਵੇਜ਼ ’ਚ ਰਲੇਵਾਂ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ। ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਹਨ।


ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ 'ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ, ਡਾਇਰੈਕਟਰ ਟਰਾਂਸਪੋਰਟ ਸ੍ਰੀਮਤੀ ਅਮਨਦੀਪ ਕੌਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।


ਹੋਰ ਪੜ੍ਹੋ : Punjab News: CM ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਨੂੰ ਲੈ ਕੇ ਕੀਤਾ ਅਹਿਮ ਐਲਾਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।