Punjab News: 'ਹਲਾਤ ਖ਼ਰਾਬ ਹੋ ਰਹੇ ਨੇ ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਕਾਰਵਾਈ ਕੀਤੀ'
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਇਹ ਕਾਰਵਾਈ ਸਿਆਸੀ ਬਦਲਾਖੋਰੀ ਤਹਿਤ ਕੀਤੀ ਜਾ ਰਹੀ ਹੈ ਜਦੋਂ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਰਗਰਮ ਰਿਹਾ ਹੈ।
Punjab News: ਕੋਟਕਪੂਰਾ ਗੋਲ਼ੀਕਾਂਡ ਵਿੱਚ ਪੇਸ਼ ਹੋਈ ਚਾਰਜਸ਼ੀਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਪਹਿਲਾਂ ਹੀ ਸਿਆਸੀਕਰਨ ਹੋ ਚੁੱਕਿਆ ਹੈ।
ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਇਹ ਕਾਰਵਾਈ ਸਿਆਸੀ ਬਦਲਾਖੋਰੀ ਤਹਿਤ ਕੀਤੀ ਜਾ ਰਹੀ ਹੈ ਜਦੋਂ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਰਗਰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਸਹੀ ਉਪਰਾਲੇ ਕੀਤੇ ਸੀ ਪਰ ਉਸ ਵੇਲੇ ਹਲਾਤ ਇਹੋ ਜਿਹੇ ਪੈਦਾ ਕਰ ਦਿੱਤੇ ਗਏ ਕਿ ਇਹ ਕੇਸ ਸੀਬੀਆਈ ਨੂੰ ਦੇਣਾ ਪਿਆ।
ਇਸ ਮੌਕੇ ਉਨ੍ਹਾਂ ਵੇਲੇ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਵਾਂਗ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਹੈ ਤੇ ਸਿਆਸੀ ਬਦਲਾਖੋਰੀ ਤਹਿਤ ਇਸ ਉੱਤੇ ਕਾਰਵਾਈ ਕੀਤੀ ਗਈ ਹੈ।
ਇਸ ਮੌਕੇ ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਜਾਂਚ ਚੱਲ ਰਹੀ ਸੀ ਤਾਂ ਅਚਾਨਕ ਚਾਰਜਸ਼ੀਟ ਕਿਵੇਂ ਪੇਸ਼ ਕਿਵੇਂ ਹੋ ਗਈ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿਰਫ਼ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਾਂ ਦਾ ਧਿਆਨ ਦੂਜੇ ਮੁੱਦਿਆਂਅ ਤੋਂ ਹਟਾਉਣ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਅਜਨਾਲਾ ਵਿੱਚ ਜੋ ਵੀ ਹੋਇਆ ਉਸ ਤੋਂ ਲੋਕ ਡਰੇ ਹੋਏ ਹਨ ਤੇ ਇਸ ਤਰ੍ਹਾਂ ਹੀ ਹੁਣ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਝੂਠਾ ਕਰਾਰ ਦਿੱਤਾ।
ਜ਼ਿਕਰ ਕਰ ਦਈਏ ਕਿ ਮਸ਼ਹੂਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼ੁੱਕਰਵਾਰ ਨੂੰ ਸਥਾਨਕ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ। ਐਸਆਈਟੀ ਨੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕੋਟਕਪੂਰਾ ਸਿਟੀ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਸਮੇਤ ਛੇ ਪੁਲੀਸ ਅਧਿਕਾਰੀਆਂ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਸਾਰਿਆਂ 'ਤੇ ਇਰਾਦਾ-ਕਤਲ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਤੱਥਾਂ ਨਾਲ ਛੇੜਛਾੜ ਸਮੇਤ ਹੋਰ ਗੰਭੀਰ ਧਾਰਾਵਾਂ ਦੇ ਦੋਸ਼ ਲਾਏ ਗਏ ਹਨ।