Punjab News: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ  (AAP) ਦੇ ਆਗੂ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਪ੍ਰੀਖਿਆ ਪ੍ਰਣਾਲੀ ਅਤੇ ਕਾਨੂੰਨ ਵਿਵਸਥਾ 'ਤੇ ਵਿਰੋਧੀ ਧਿਰ ਦੇ ਹਮਲਿਆਂ ਦਾ ਜਵਾਬ ਦਿੱਤਾ ਹੈ। ਬੈਂਸ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫ਼ੇ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਹੁੰਦਾ ਹੈ ਤਾਂ ਉਹ ਹੁਣੇ ਅਸਤੀਫ਼ਾ ਦੇਣ ਲਈ ਤਿਆਰ ਹਨ।

Continues below advertisement

ਸਿੱਖਿਆ ਮੰਤਰੀ ਹਰਜੋਤ ਬੈਂਸ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਗਏ ਸੀ। ਇਸ ਤੋਂ ਬਾਅਦ ਹੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਹਰਜੋਤ ਬੈਂਸ ਦਾ ਅਸਤੀਫ਼ਾ ਮੰਗਣਾ ਸ਼ੁਰੂ ਕਰ ਦਿੱਤਾ ਸੀ।

ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਪੰਜਾਬ ਫਾਰਮੇਸੀ ਪ੍ਰੀਖਿਆਵਾਂ ਦੌਰਾਨ ਇੱਕ ਵੱਡਾ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਜਵਾਬ ਵਿੱਚ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਾ ਦੇਣ ਨਾਲ ਕੋਈ ਫ਼ਰਕ ਨਹੀਂ ਪੈਂਦਾ। ਉਹ 2011 ਵਿੱਚ ਰਾਜਨੀਤੀ ਵਿੱਚ ਇਕੱਲੇ ਆਏ ਸੀ ਅਤੇ ਹੁਣ ਵੀ ਜੰਤਰ-ਮੰਤਰ ਤੇ ਇਕੱਲੇ ਗਏ। ਬੈਂਸ ਨੇ ਕਿਹਾ ਕਿ ਫਾਰਮੇਸੀ ਪ੍ਰੀਖਿਆਵਾਂ ਵਿੱਚ ਨਕਲ ਅਤੇ ਗੜਬੜ ਦੀ ਗੱਲ ਨੂੰ ਉਨ੍ਹਾਂ ਦੀ ਸਰਕਾਰ ਨੇ ਦਬਾਉਣ ਦੀ ਬਜਾਏ ਖੁਦ ਫੜ੍ਹਿਆ ਅਤੇ ਪਰਦਾਫਾਸ਼ ਕੀਤਾ ਹੈ। "ਸਾਡਾ ਇਰਾਦਾ ਸਿਸਟਮ ਨੂੰ ਸਾਫ਼-ਸੁਥਰਾ ਬਣਾਉਣ ਦੀ ਹੈ, ਨਾ ਕਿ ਬੇਨਿਯਮੀਆਂ ਉੱਪਰ ਪਰਦਾ ਪਾਉਣ ਦੀ।" "ਅਸੀ ਗੜਬੜ ਫੜ੍ਹੀ, ਤਾਂ ਸਾਡੇ 'ਤੇ ਹਮਲਾ"

Continues below advertisement

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ "ਫਾਰਮੇਸੀ ਪ੍ਰੀਖਿਆ ਵਿੱਚ ਜੋ ਵੀ ਬੇਨਿਯਮੀਆਂ ਹੋਈਆਂ, ਉਸ ਨੂੰ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਦੁਆਰਾ ਨਿੱਜੀ ਤੌਰ 'ਤੇ ਪਤਾ ਲਗਾਇਆ ਗਿਆ  ਅਤੇ ਸਖ਼ਤ ਕਾਰਵਾਈ ਕੀਤੀ ਗਈ। ਸਾਡੀ ਸਰਕਾਰ ਭ੍ਰਿਸ਼ਟਾਚਾਰ, ਪੇਪਰ ਲੀਕ ਜਾਂ ਧੋਖਾਧੜੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ। ਜੇਕਰ ਮੇਰੇ ਅਸਤੀਫ਼ੇ ਨਾਲ ਰਾਜ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਕੋਈ ਸੁਧਾਰ ਹੁੰਦਾ ਹੈ, ਤਾਂ ਮੈਂ ਅੱਜ ਹੀ ਅਸਤੀਫ਼ਾ ਦੇਣ ਲਈ ਤਿਆਰ ਹਾਂ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।