ਚੰਡੀਗੜ੍ਹ: ਬਹੁਜਨ ਸਮਾਜ ਪਾਰਟੀ ਦਾ ਵਫਦ ਅੱਜ 3 ਅਗਸਤ 2022 ਨੂੰ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ 12.30 ਵਜੇ ਪੰਜਾਬ ਰਾਜ ਗਰਵਨਰ ਨਾਲ ਮੁਲਾਕਾਤ ਕਰਨਗੇ।ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਪਛੜੇ ਵਰਗਾਂ ਤੇ ਘੱਟ ਗਿਣਤੀਆਂ ਵਰਗ ਦੇ ਸੰਵਿਧਾਨਿਕ ਅਧਿਕਾਰਾਂ ਨਾਲ ਲਗਾਤਾਰ ਧੱਕਾ ਕਰ ਰਹੀ ਹੈ।
ਬਸਪਾ ਨੇ 14 ਜੁਲਾਈ ਨੂੰ ਸਾਰੇ ਪੰਜਾਬ ਦੇ 23 ਜ਼ਿਲ੍ਹਿਆ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਮੈਮੋਰੰਡਮ ਵੀ ਗਵਰਨਰ ਸਾਹਿਬ ਨੂੰ ਭੇਜੇ ਸਨ।ਅੱਜ ਚਾਰ ਮੈਂਬਰੀ ਵਫਦ ਉਨ੍ਹਾਂ ਨਾਲ ਮੁਲਾਕਾਤ ਕਰੇਗਾ। ਜਿਸ ਵਿਚ ਬਸਪਾ ਦੇ ਇਕਲੌਤੇ ਵਿਧਾਇਕ ਡਾ ਨੱਛਤਰ ਪਾਲ, ਅਜੀਤ ਸਿੰਘ ਭੈਣੀ, ਲਾਲ ਸਿੰਘ ਸੁਲਹਾਣੀ ਸ਼ਾਮਿਲ ਹੋਣਗੇ।
ਅੱਜ ਚੰਡੀਗੜ੍ਹ 'ਚ ਵਿਧਾਇਕਾਂ ਨਾਲ ਮੁਲਾਕਾਤ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਤੋਂ ਲੈ ਕੇ ਦੁਪਿਹਰ 1.30 ਤੱਕ ਪੰਜਾਬ ਦੇ ਵਿਧਾਇਕਾਂ ਨੂੰ ਮਿਲਣਗੇ। ਸੀਐਮ ਭਗਵੰਤ ਮਾਨ ਆਪਣੀ ਸਰਕਾਰੀ ਰਿਹਾਇਸ਼ ਉੱਪਰ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਸੰਗਰੂਰ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਵਿਧਾਇਕਾਂ ਨੂੰ ਮਿਲ ਰਹੇ ਹਨ।
ਦੱਸ ਦਈਏ ਕਿ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਪਰ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਵੀ ਚਰਚਾ ਵਿੱਚ ਰਹੇ ਹਨ। ਇਸ ਲਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਜਿੱਥੇ ਸਰਕਾਰ ਦੇ ਕੰਮਾਂ ਦੀ ਫੀਡਬੈਕ ਲੈਣਗੇ, ਉੱਥੇ ਹੀ ਲੋਕਾਂ ਵਿਧਾਇਕਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਰਣਨੀਤੀ ਦੱਸਣਗੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ