ਫਰੀਦਕੋਟ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅੱਜ 31 ਜੁਲਾਈ ਹੈ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਬਹਿਬਲ ਕਲਾਂ ਪਹੁੰਚ ਰਹੀ ਹੈ। ਭਗਵੰਤ ਮਾਨ ਸਰਕਾਰ ਖਿਲਾਫ ਲੋਕਾਂ ਵੱਲੋਂ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਬਣੀ ਨੂੰ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇੱਕ ਹਫ਼ਤਾ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸੰਧਵਾ ਸਿੱਖ ਸੰਗਤ ਤੋਂ ਸਮਾਂ ਮੰਗ ਕੇ ਮੋਰਚੇ ’ਤੇ ਗਏ ਸਨ ਪਰ ਸੰਗਤ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ।



31 ਜੁਲਾਈ ਨੂੰ ਜਨਤਕ ਮੀਟਿੰਗ ਕਰਨ ਦਾ ਐਲਾਨ ਕੀਤਾ ਗਿਆ। ਸਰਕਾਰ ਨੇ ਇਨਸਾਫ਼ ਮੋਰਚੇ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ ਪਰ ਮੋਰਚੇ ਨੇ ਇਸ ਤੋਂ ਇਨਕਾਰ ਕਰ ਦਿੱਤਾ। ਵੱਡੀ ਗਿਣਤੀ ਵਿੱਚ ਪਹੁੰਚ ਰਹੀ ਸੰਗਤ ਵੱਲ਼ੋਂ ਸਰਕਾਰ ਖਿਲਾਫ ਅਗਲੀ ਕਾਰਵਾਈ ਦਾ ਕੀਤਾ ਜਾ ਸਕਦਾ ਹੈ। 


ਬੇਅਦਬੀ ਕਾਂਡ ਨੂੰ ਬੀਤ ਚੁੱਕੇ 7 ਸਾਲ 
ਪੰਜਾਬ ਵਿੱਚ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਜਿਸ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ਕੇਸਾਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਜਿਸ ਦੇ ਖਿਲਾਫ ਸੁਖਰਾਜ ਸਿੰਘ ਦੀ ਅਗਵਾਈ ਹੇਠ ਇਨਸਾਫ ਮੋਰਚਾ ਚੱਲ ਰਿਹਾ ਹੈ।


ਰਿਪੋਰਟ ਸੌਂਪਣ ਦੇ ਬਾਅਦ ਸਰਕਾਰ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕੋਈ ਵੱਡੀ  ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ਼ ਮੋਰਚੇ ਨੇ ਵੱਡੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਪਰ ਉਦੋਂ ਵੀ ਸਰਕਾਰ ਵੱਲੋਂ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ ਅਤੇ ਹੁਣ ਇਨਸਾਫ ਮੋਰਚੇ ਵੱਲੋਂ 15 ਦਿਨਾਂ ਦਾ ਦਿੱਤਾ ਸਮਾਂ ਵੀ ਖਤਮ ਹੋ ਗਿਆ ਹੈ।