Punjab News: 5 ਅਗਸਤ ਨੂੰ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ।  ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਇਹਨਾਂ ਜੱਥੇਬੰਦੀਆਂ  'ਚ ਸ਼ਾਮਲ ਹਨ ਜਿਹਨਾਂ ਵੱਲੋਂ ਪਾਣੀ ਦੇ ਮੁੱਦੇ 'ਤੇ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। 


ਕਿਸਾਨਾਂ ਦਾ ਕਹਿਣਾ ਹੈ ਕਿ ਨਹਿਰੀ ਪਾਣੀ ਦੇ ਮੁੱਦੇ  'ਤੇ ਸਰਕਾਰ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀ। ਧਰਤੀ ਹੇਠਲਾ ਪਾਣੀ ਘਟਦਾ ਜਾ ਰਿਹਾ ਹੈ ਜਦਕਿ ਸਰਕਾਰਾਂ ਦੇ ਮਾੜੇ ਪ੍ਰਬੰਧਾਂ ਕਾਰਨ ਨਹਿਰੀ ਪਾਣੀ ਬਰਬਾਦ ਹੋ ਰਿਹਾ ਹੈ। ਵੱਡੀਆਂ ਅਤੇ ਛੋਟੀਆਂ ਨਹਿਰਾਂ ਗਾਦ ਨਾਲ ਭਰੀਆਂ ਪਈਆਂ ਹਨ। ਨਹਿਰੀ ਪਾਣੀ ਕਿੱਸਿਆਂ ਤੱਕ ਨਹੀਂ ਪਹੁੰਚ ਰਿਹਾ ਕੇਂਦਰ ਸਰਕਾਰ ਰਾਜਾਂ ਦੇ ਹੱਕ ਖੋਹ ਰਹੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਜੋ ਕਿ ਗਲਤ ਹੈ।


ਦੂਜੇ ਪਾਸੇ ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਹੈ। ਜੱਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਹਰ ਵਾਹੀਯੋਗ ਜ਼ਮੀਨ ਲਈ ਨਹਿਰੀ ਪਾਣੀ ਮਿਲਣਾ ਚਾਹੀਦਾ ਹੈ।ਇਨ੍ਹਾਂ ਜਥੇਬੰਦੀਆਂ ਨੇ ਐਮਐਸਪੀ ਬਾਰੇ ਕੇਂਦਰ ਸਰਕਾਰ ਦੀ ਕਮੇਟੀ ਨੂੰ ਵੀ ਰੱਦ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਇਸ ਵਿੱਚ ਸਾਰੇ ਆਰਐਸਐਸ ਅਤੇ ਭਾਜਪਾ ਦੇ ਲੋਕ ਹਨ ਅਤੇ ਐਮਐਸਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਲਈ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ ਹੈ।


 

 

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ