Punjab News: ਪੰਜਾਬ 'ਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਝਟਕਾ, ਸਿਰਫ਼ 3 ਦਿਨ ਬਾਕੀ; ਨਹੀਂ ਤਾਂ...
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 500 ਵਰਗ ਗਜ਼ ਤੱਕ ਦੇ ਪਲਾਟਾਂ ਅਤੇ ਬਿਨਾਂ ਐਨ.ਓ.ਸੀ. ਰਜਿਸਟਰੀ ਸਕੀਮ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾ

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 500 ਵਰਗ ਗਜ਼ ਤੱਕ ਦੇ ਪਲਾਟਾਂ ਅਤੇ ਬਿਨਾਂ ਐਨ.ਓ.ਸੀ. ਰਜਿਸਟਰੀ ਸਕੀਮ ਤਹਿਤ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾ ਦੀ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 28 ਫਰਵਰੀ ਨਿਰਧਾਰਤ ਕੀਤੀ ਗਈ ਹੈ। ਜਿਸਦੇ ਚੱਲਦੇ ਸਿਰਫ਼ 3 ਦਿਨ ਬਾਕੀ ਰਹਿਣ ਕਾਰਨ, ਡੇਰਾਬੱਸੀ ਤਹਿਸੀਲ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ, ਅਤੇ 28 ਫਰਵਰੀ ਤੱਕ ਔਨਲਾਈਨ ਸਲਾਟ ਬੁਕਿੰਗ ਵਿੱਚ 153 ਸਲਾਟ ਪਹਿਲਾਂ ਹੀ ਭਰੇ ਜਾ ਚੁੱਕੇ ਹਨ।
ਇਸ ਕਾਰਨ ਹੁਣ ਟਾਈਮ ਨਾ ਮਿਲਣ ਕਾਰਨ ਲੋਕ ਗੁੱਸਾ ਜ਼ਾਹਿਰ ਕਰ ਰਹੇ ਹਨ ਅਤੇ ਸਰਕਾਰ ਤੋਂ ਰਜਿਸਟ੍ਰੇਸ਼ਨਾਂ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੇ ਹਨ। ਸੂਤਰਾਂ ਅਨੁਸਾਰ ਡੇਰਾਬੱਸੀ ਇਲਾਕੇ ਵਿੱਚ ਕਈ ਕਾਲੋਨਾਈਜ਼ਰ ਨੇ ਖੇਤਾਂ ਵਿੱਚ ਬਿਨਾਂ ਕਿਸੇ ਪ੍ਰਵਾਨਗੀ ਦੇ ਗੈਰ-ਕਾਨੂੰਨੀ ਕਲੋਨੀਆਂ ਕੱਟੀਆਂ ਸਨ, ਜਿਸ ਕਾਰਨ ਸਰਕਾਰ ਅਤੇ ਲੋਕਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਗਵੰਤ ਮਾਨ ਸਰਕਾਰ ਨੇ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਨੂੰ ਲਾਗੂ ਕਰ ਦਿੱਤਾ ਹੈ ਅਤੇ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ।
ਜਾਣਕਾਰੀ ਅਨੁਸਾਰ ਡੇਰਾਬੱਸੀ ਤਹਿਸੀਲ ਵਿੱਚ 150 ਜਨਰਲ ਸਲਾਟ ਅਤੇ 3 ਇੰਸਟੈਂਟ ਸਲਾਟ ਹਨ, ਜਿਨ੍ਹਾਂ ਦੀ ਫੀਸ 5000 ਰੁਪਏ ਹੈ, ਅਤੇ ਇਹ ਸਾਰੇ 28 ਫਰਵਰੀ ਤੱਕ ਭਰੇ ਹੋਏ ਹਨ। ਜਦੋਂ ਕਿ ਹਜ਼ਾਰਾਂ ਲੋਕ ਅਜੇ ਵੀ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣਾ ਚਾਹੁੰਦੇ ਹਨ। ਸਥਾਨਕ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਯੋਜਨਾ ਦੀ ਸਮਾਂ ਸੀਮਾ ਵਧਾਉਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















