Punjab News: ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਏ ਸੀਆਈਏ (CIA) ਸਟਾਫ ਦੇ ਪੁਲਿਸ ਮੁਲਾਜ਼ਮਾਂ ’ਤੇ ਨਸ਼ਾ ਤਸਕਰਾਂ ਵੱਲੋਂ ਗੱਡੀ ਚੜ੍ਹਾ ਕੇ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ ਵਿੱਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਲੱਤ ਅਤੇ ਬਾਂਹ ਟੁੱਟ ਗਈ। ਜਿਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।



ਜ਼ਖ਼ਮੀ ਕਰਨ ਉਪਰੰਤ ਨਸ਼ਾ-ਸਮੱਗਲਰ ਗੱਡੀ ਲੈ ਕੇ ਫਰਾਰ


ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ-ਸਮੱਗਲਰ ਗੱਡੀ ਲੈ ਕੇ ਫਰਾਰ ਹੋ ਗਏ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਨਸ਼ਾ-ਸਮੱਗਲਰਾਂ ਵੱਲੋਂ ਵਰਤੀ ਗਈ ਥਾਰ ਗੱਡੀ ਦੀ ਪਛਾਣ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ।


ਗੁਪਤ ਸੂਚਨਾ ਦੇ ਆਧਾਰ ’ਤੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ


ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਸਮਾਣਾ ਦੀ ਪੁਲਸ ਵੱਲੋਂ ਨਸ਼ਾ-ਸਮੱਗਲਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ ’ਤੇ ਅਨਾਜ ਮੰਡੀ ਦੇ 11 ਕਿੱਲਿਆਂ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ ਤਾਂ ਸਮੱਗਲਰਾਂ ਨੂੰ ਪੁਲਿਸ ਦੇ ਆਉਣ ਦੀ ਭਿਣਕ ਪੈ ਗਈ। ਘਟਨਾ ’ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਵਾਸੀ ਦਫਤਰੀ ਵਾਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਸੀ।


ਇਸ ਦੌਰਾਨ ਸਮੱਗਲਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਨ ’ਤੇ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ ’ਚ ਵੱਜ ਗਈ, ਜਿਸ ਮਗਰੋਂ ਉਨ੍ਹਾਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਸਮੱਗਲਰਾਂ ਨੇ ਥਾਰ ਗੱਡੀ ਉਸ ’ਤੇ ਚੜ੍ਹਾ ਦਿੱਤੀ।



ਇਸ ਦੌਰਾਨ ਸੀਆਈਏ ਸਟਾਫ ਸਮਾਣਾ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਥਾਰ ਗੱਡੀ ਦੀ ਪਛਾਣ ਕਰ ਲਈ ਗਈ। ਕਥਿਤ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।