ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ MLA ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿੱਚ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਹੈ।

Continues below advertisement

ਨੋਟੀਫਿਕਸ਼ੇਨ ਜਾਰੀ ਕੀਤਾ ਗਿਆ

ਇਸ ਸਬੰਧ ਵਿੱਚ ਪਾਰਟੀ ਵੱਲੋਂ ਅਧਿਕਾਰਿਕ ਤੌਰ 'ਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਉਨ੍ਹਾਂ ਦੇ ਪਾਰਟੀ ਪ੍ਰਤੀ ਵਚਨਬੱਧਤਾ, ਯੋਗਦਾਨ ਅਤੇ ਲੰਮੇ ਅਨੁਭਵ ਨੂੰ ਧਿਆਨ ਵਿੱਚ ਰੱਖਦੇ ਹੋਏ ਸੌਂਪੀ ਗਈ ਹੈ। ਜਾਰੀ ਕੀਤੇ ਪੱਤਰ ਵਿੱਚ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ ਹਨ ਅਤੇ ਉਮੀਦ ਜਤਾਈ ਗਈ ਹੈ ਕਿ ਉਹ ਅੱਗੇ ਵੀ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣਗੇ।

Continues below advertisement

ਇਹ ਨਿਯੁਕਤੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤਾਂ ਵਾਲੇ ਅਧਿਕਾਰਿਕ ਪੱਤਰ ਰਾਹੀਂ ਜਾਰੀ ਕੀਤੀ ਗਈ ਹੈ। ਇਸ ਫ਼ੈਸਲੇ ਨਾਲ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਰਾਜ ਪੱਧਰ 'ਤੇ ਪਾਰਟੀ ਦੇ ਸੁਨੇਹੇ ਨੂੰ ਇਕ ਸੰਯਮਿਤ, ਸਪਸ਼ਟ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਿੱਚ ਮਦਦ ਮਿਲੇਗੀ।

 

 

 

 

ਦੱਸ ਦਈਏ ਕੁਲਦੀਪ ਸਿੰਘ ਧਾਲੀਵਾਲ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਅਤੇ ਐਨ.ਆਰ.ਆਈ. ਮਾਮਲਿਆਂ ਵਰਗੇ ਮਹੱਤਵਪੂਰਨ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।