(Source: ECI/ABP News)
Punjab News: ਪੰਚਾਇਤਾਂ ਭੰਗ ਕਰਕੇ ਪੁੱਠਾ ਪੰਗਾ ਲੈ ਬੈਠੀ 'ਆਪ' ਸਰਕਾਰ? ਚੁਫੇਰਿਓਂ ਹਮਲਾ, ਫੈਸਲੇ ਨੂੰ ਅਦਾਲਤ 'ਚ ਚੁਣੌਤੀ
Punjab News: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਇੱਕ ਪਾਸੇ ਪੰਚਾਇਤਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ...
![Punjab News: ਪੰਚਾਇਤਾਂ ਭੰਗ ਕਰਕੇ ਪੁੱਠਾ ਪੰਗਾ ਲੈ ਬੈਠੀ 'ਆਪ' ਸਰਕਾਰ? ਚੁਫੇਰਿਓਂ ਹਮਲਾ, ਫੈਸਲੇ ਨੂੰ ਅਦਾਲਤ 'ਚ ਚੁਣੌਤੀ Punjab News: 'AAP' government is in trouble by dissolving panchayats, now challenge decision in the court Punjab News: ਪੰਚਾਇਤਾਂ ਭੰਗ ਕਰਕੇ ਪੁੱਠਾ ਪੰਗਾ ਲੈ ਬੈਠੀ 'ਆਪ' ਸਰਕਾਰ? ਚੁਫੇਰਿਓਂ ਹਮਲਾ, ਫੈਸਲੇ ਨੂੰ ਅਦਾਲਤ 'ਚ ਚੁਣੌਤੀ](https://feeds.abplive.com/onecms/images/uploaded-images/2023/08/18/37a02e4d9259cb006b2ae149e81f371f1692338695959700_original.jpg?impolicy=abp_cdn&imwidth=1200&height=675)
Punjab News: ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਇੱਕ ਪਾਸੇ ਪੰਚਾਇਤਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵੀ 'ਆਪ' ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ 'ਆਪ' ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਮੀਦ ਪ੍ਰਗਟਾਈ ਕਿ ਅਦਾਲਤ ਵੱਲੋਂ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।
ਦੱਸ ਦਈਏ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉੱਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ ਹਨ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਦੀਆਂ ਇਸ ਸਾਲ ਚੋਣਾਂ ਕਰਵਾਈਆਂ ਜਾਣੀਆਂ ਹਨ। ਸੂਤਰਾਂ ਮੁਤਾਬਕ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ। ਦੂਜੇ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕੀਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਤੇ ਪੇਂਡੂ ਵਿਕਾਸ ਅਫ਼ਸਰਾਂ ਨੂੰ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)