Punjab News: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਾਰਟੀ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਸੰਗਠਨ ਇੰਚਾਰਜ ਨਿਯੁਕਤ ਕਰ ਦਿੱਤੇ ਹਨ, ਜੋ ਗਰਾਮੀਣ ਪੱਧਰ 'ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਭੂਮਿਕਾ ਨਿਭਾਉਣਗੇ। ਇਹ ਨਿਯੁਕਤੀਆਂ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਹਨ।

ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ

ਇਹ ਫੈਸਲਾ ਪਾਰਟੀ ਦੀ ਵਧ ਰਹੀ ਜ਼ਮੀਨੀ ਪਕੜ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਦਾ ਹਿੱਸਾ ਹੈ। ਹਰ ਹਲਕੇ ਵਿੱਚ ਨਿਯੁਕਤ ਕੀਤੇ ਗਏ ਇੰਚਾਰਜ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ, ਨਾਲ ਹੀ ਵੋਟਰਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਣਗੇ। ਪਾਰਟੀ ਆਗੂਆਂ ਨੇ ਇਹ ਵੀ ਕਿਹਾ ਹੈ ਕਿ ਨਵੀਂ ਟੀਮ ਪੂਰੀ ਨਿਸ਼ਠਾ ਨਾਲ ਮਿਹਨਤ ਕਰੇਗੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਸਕੇ।

ਸਾਰੇ ਨਵੇਂ ਇੰਚਾਰਜਾਂ ਨੂੰ ਵਧਾਈਆਂ ਦਿੰਦੇ ਹੋਏ ਸ਼ੇਅਰ ਕੀਤੀ ਲਿਸਟ

ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਸਾਰੇ ਨਵੇਂ ਇੰਚਾਰਜਾਂ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਇਹ ਟੀਮ ਪਾਰਟੀ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਅਤੇ ਪੰਜਾਬ ਦੀ ਜਨਤਾ ਲਈ ਵਧੀਆ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕ ਭਲਾਈ ਅਤੇ ਪਾਰਦਰਸ਼ਤਾ 'ਤੇ ਨਿਰਭਰ ਕਰਦੀ ਹੈ, ਜਿਸ ਰਾਹ 'ਤੇ ਨਵੇਂ ਇੰਚਾਰਜ ਵੀ ਇਮਾਨਦਾਰੀ ਨਾਲ ਅੱਗੇ ਵਧਣਗੇ।

ਇੱਥੇ ਦੇੇਖੋ ਲਿਸਟ

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।