Punjab News: ਪੰਜਾਬ 'ਚ AAP ਆਗੂ 'ਤੇ ਫਾਇਰਿੰਗ, ਵਿਆਹ ਸਮਾਰੋਹ 'ਚ ਮੱਚਿਆ ਹੜਕੰਪ
ਸ੍ਰੀ ਆਨੰਦਪੁਰ ਸਾਹਿਬ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਆਪ ਪਾਰਟੀ ਦੇ ਆਗੂ ਉੱਤੇ ਦਿਨਦਿਹਾੜੇ ਸ਼ਰੇਆਮ ਗੋਲੀ ਚੱਲ ਦਿੱਤੀ, ਇਹ ਆਗੂ ਇੱਕ ਵਿਆਹ ਦੇ ਪ੍ਰੋਗਰਾਮ ਦੇ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ...

ਸ੍ਰੀ ਆਨੰਦਪੁਰ ਸਾਹਿਬ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਮੌਜੂਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂ 'ਤੇ ਗੋਲੀ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪਿੰਡ ਅਗਮਪੁਰ 'ਚ ਦਿਨਦਿਹਾੜੇ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੇ ਸ਼ੁਰੂਆਤੀ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. (PGI) ਰੈਫਰ ਕਰ ਦਿੱਤਾ ਗਿਆ ਹੈ।

ਇੰਝ ਹੋਇਆ ਹਮਲਾ
ਦੱਸਿਆ ਜਾ ਰਿਹਾ ਹੈ ਕਿ ਆਗੂ ਵਿਆਹ ਸਮਾਰੋਹ 'ਚ ਸ਼ਾਮਲ ਹੋਏ ਸਨ ਅਤੇ ਇੱਥੇ ਚੰਡੀਗੜ੍ਹ ਪੁਲਿਸ ਦੇ ਰਿਟਾਇਰਡ ਡੀਐਸਪੀ ਨੇ ਉਨ੍ਹਾਂ 'ਤੇ ਗੋਲੀ ਚਲਾਈ ਹੈ। ਨਿਤਿਨ ਨੰਦਾ ਇਸ ਵੇਲੇ ਰੂਪਨਗਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਆਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਘਟਨਾ ਸਥਲ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।





















