Punjab News: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ (AAP MLA Amit Rattan) ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ ਆਪ ਆਗੂ ਨੂੰ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੇ ਮੈਜਿਸਟ੍ਰੇਟ ਵੱਲੋਂ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ, ਜਿਸ ਕਾਰਨ ਉਸ ਨੇ ਹਾਈ ਕੋਰਟ ’ਚ ਜ਼ਮਾਨਤ ਦੀ ਅਪੀਲ ਕੀਤੀ ਸੀ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰਾਜਮੋਹਨ ਸਿੰਘ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੇਰ ਸ਼ਾਮ ਹਾਈ ਕੋਰਟ ਨੇ ਪੱਕੀ ਜ਼ਮਾਨਤ ਦੇਣ ਦਾ ਫੈਸਲਾ ਦਿੱਤਾ।
ਅਮਿਤ ਰਤਨ ਦੇ ਪੀ. ਏ. ਨੂੰ ਵਿਜੀਲੈਂਸ ਬਿਊਰੋ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ
ਬੀਤੀ 16 ਫਰਵਰੀ ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਨਿੱਜੀ ਸਹਾਇਕ ਰਸ਼ਿਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਵਿਧਾਇਕ ਨੂੰ ਵੀ ਇਸ ਮਾਮਲੇ ’ਚ ਗਿ੍ਫ਼ਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀਏ ਨੇ ਵਿਧਾਇਕ ਦੇ ਨਾਂ ’ਤੇ ਹੀ ਇਹ ਰਿਸ਼ਵਤ ਲਈ ਸੀ।
ਵਿਧਾਇਕ ਕੇ. ਪੀ. ਆਰ. ਸ਼ੰਕਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂਕਿ ਪੰਜਾਬ ਸਰਕਾਰ ਨੇ ਵਿਧਾਇਕ ਨੂੰ ਇਕ ਵਾਰ ਕਲੀਨ ਚਿੱਟ ਦੇ ਦਿੱਤੀ ਸੀ। ਬਾਅਦ ’ਚ ਜਦੋਂ ਇਸ ਮਾਮਲੇ ’ਚ ਵਿਵਾਦ ਵੱਧ ਗਿਆ ਤਾਂ ਸਰਕਾਰ ਨੂੰ ਮਜਬੂਰ ਹੋ ਕੇ ਵਿਧਾਇਕ ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰਨਾ ਪਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਸਰਪੰਚ ਨਾਲ ਵਿਧਾਇਕ ਦੀ ਗੱਲਬਾਤ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ ਸੀ, ਜਿਸ ਵਿੱਚ ਵਿਧਾਇਕ ਦੀ ਆਵਾਜ਼ ਦੀ ਵੀ ਪੁਸ਼ਟੀ ਹੋਈ ਸੀ।
ਹੋਰ ਪੜ੍ਹੋ : 2000 Rupee Note: ਅੱਜ ਤੋਂ ਬਦਲਿਆ ਜਾ ਸਕੇਗਾ 2000 ਰੁਪਏ ਦਾ ਨੋਟ, RBI ਨੇ ਬੈਂਕਾਂ ਨੂੰ ਦਿੱਤੇ ਖਾਸ ਨਿਰਦੇਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।