ਵਿਧਾਇਕ ਗੋਗੀ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਖੁਦ ਨੂੰ ਗੋਲਡੀ ਬਰਾੜ ਦਾ ਸਾਥੀ ਦੱਸ ਕੇ ਮੰਗੇ ਜਾ ਰਹੇ 25 ਲੱਖ !
Punjab News: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ।
Punjab News: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀਆਂ ਦੇਣ ਵਾਲਾ ਆਪਣੇ ਆਪ ਨੂੰ ਗੋਲਡੀ ਬਰਾੜ ਦਾ ਸਾਥੀ ਦੱਸ ਰਿਹਾ ਹੈ ਅਤੇ ਵਿਧਾਇਕ ਤੋਂ 15 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਪਿਛਲੇ 12 ਦਿਨਾਂ ਤੋਂ ਵਿਧਾਇਕ ਗੋਗੀ ਨੂੰ ਧਮਕੀਆਂ ਮਿਲ ਰਹੀਆਂ ਹਨ।
ਲੁਧਿਆਣਾ ਪੁਲਿਸ ਕਮਿਸ਼ਨਰ ਖੁਦ ਇਸ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ। ਜਾਣਕਾਰੀ ਮੁਤਾਬਕ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਉਹ ਚੰਡੀਗੜ੍ਹ ਵਿਖੇ ਹਨ। ਪਿਛਲੇ 12 ਦਿਨਾਂ ਤੋਂ ਉਹਨਾਂ ਨੂੰ ਗੈਂਗਸਟਰਾਂ ਦੇ ਨਾਂ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕਾਲਰ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਵਟਸਐਪ 'ਤੇ ਕਾਲ ਕਰ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਉਨ੍ਹਾਂ ਨੂੰ ਸਿੱਧਾ ਕਹਿ ਰਿਹਾ ਹੈ ਕਿ ਉਸ ਦੇ ਖਾਤੇ ਵਿੱਚ 25 ਲੱਖ ਰੁਪਏ ਜਮ੍ਹਾਂ ਕਰਵਾ ਦਿਓ, ਨਹੀਂ ਤਾਂ ਉਹਨਾਂ ਦੀ ਹਾਲਤ ਵੀ ਮੂਸੇਵਾਲਾ ਵਰਗੀ ਹੋਵੇਗੀ। ਗੋਗੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੂੰ ਵੀ ਸ਼ਿਕਾਇਤ ਦਿੱਤੀ ਹੈ।
ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।