Punjab News: ਪੰਜਾਬ ਵਿੱਚ ਆਪ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਵੀ ਮਜ਼ਬੂਤ ਬਣਾਉਣ ਲਈ ਖਾਸ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਨੂੰ ਨਸ਼ੇ ਦੀ ਲਾਹਨਤ ਤੋਂ ਮੁਕਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਆਪਣੀ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਦੇ ਹਿੱਸੇ ਵਜੋਂ "ਨਸ਼ਾ ਮੁਕਤੀ ਮੋਰਚਾ" ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਹ ਨਵ-ਨਿਯੁਕਤ ਅਹੁਦੇਦਾਰ ਸੂਬੇ ਭਰ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ, ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਜਾਣ ਅਤੇ ਸਰਕਾਰ ਦੇ ਨਸ਼ਾ ਵਿਰੋਧੀ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।
ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ। ਅਮਨ ਅਰੋੜਾ ਨੇ ਕਿਹਾ ਕਿ ਇਹ ਨਿਯੁਕਤੀਆਂ ਨਸ਼ੇ ਵਿਰੁੱਧ ਮੁਹਿੰਮ ਨੂੰ ਇੱਕ ਨਵੀਂ ਦਿਸ਼ਾ ਦੇਣਗੀਆਂ ਅਤੇ ਪੰਜਾਬ ਵਿੱਚ ਇੱਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਬਣਾਉਣ ਦੇ 'ਆਪ' ਦੇ ਏਜੰਡੇ ਨੂੰ ਹੋਰ ਮਜ਼ਬੂਤ ਕਰਨਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।