Free Electricity Scheme in Punjab : ਪੰਜਾਬ 'ਚ 'ਆਪ' ਸਰਕਾਰ ਨੇ ਕੀਤਾ ਵੱਡਾ ਐਲਾਨ, 1 ਜੁਲਾਈ ਤੋਂ ਹਰ ਘਰ 'ਚ 300 ਯੂਨਿਟ ਬਿਜਲੀ ਦਿੱਤੀ ਜਾਵੇਗੀ ਮੁਫ਼ਤ
Punjab News: ਸੱਤਾ 'ਚ ਆਉਣ ਦਾ ਇੱਕ ਮਹੀਨਾ ਪੂਰਾ ਹੋਣ 'ਤੇ ਭਗਵੰਤ ਮਾਨ ਸਰਕਾਰ ਨੇ ਆਪਣੇ ਬਿਜਲੀ ਵਾਅਦੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।
Free Electricity Scheme in Punjab
ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਮਿਸਾਲ ਵਜੋਂ 1 ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਆਪਣੇ 30 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਅਖਬਾਰਾਂ ਵਿੱਚ ਇਸ਼ਤਿਹਾਰਾਂ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ 1 ਜੁਲਾਈ ਤੋਂ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਪੰਜਾਬ 'ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਯੋਜਨਾ ਦਾ ਬਲੂਪ੍ਰਿੰਟ ਲਗਪਗ ਤਿਆਰ ਹੈ।
Government of Punjab announces 300 units of free electricity for households from July 1st, 2022: Information and Public Relations Department, Punjab
— ANI (@ANI) April 16, 2022
ਇਸ ਦੇ ਨਾਲ ਹੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੂਬੇ ਦੇ ਲੋਕਾਂ ਨੂੰ 'ਖੁਸ਼ਖਬਰੀ' ਦੇਵੇਗੀ। ਉਨ੍ਹਾਂ ਨੇ ਇੱਕ ਟਵੀਟ ਵਿੱਚ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਅਤੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਈ ਹੈ।
ਇਹ ਵੀ ਪੜ੍ਹੋ: IPL 2022: ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਗੁਜਰਾਤ ਟਾਈਟਨਸ, ਆਰੇਂਜ ਤੇ ਪਰਪਲ ਕੈਪ 'ਤੇ ਇਨ੍ਹਾਂ ਦਾ ਕਬਜ਼ਾ