Free Electricity Scheme in Punjab


ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਮਿਸਾਲ ਵਜੋਂ 1 ਜੁਲਾਈ ਤੋਂ ਸੂਬੇ ਦੇ ਹਰ ਘਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਆਪਣੇ 30 ਦਿਨਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।




ਇਸ ਦੇ ਨਾਲ ਹੀ ਅਖਬਾਰਾਂ ਵਿੱਚ ਇਸ਼ਤਿਹਾਰਾਂ ਰਾਹੀਂ ਦਾਅਵਾ ਕੀਤਾ ਗਿਆ ਸੀ ਕਿ 1 ਜੁਲਾਈ ਤੋਂ ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਮੀਡੀਆ ਸਾਹਮਣੇ ਕਿਹਾ ਸੀ ਕਿ ਪੰਜਾਬ 'ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਯੋਜਨਾ ਦਾ ਬਲੂਪ੍ਰਿੰਟ ਲਗਪਗ ਤਿਆਰ ਹੈ।






ਇਸ ਦੇ ਨਾਲ ਹੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੂਬੇ ਦੇ ਲੋਕਾਂ ਨੂੰ 'ਖੁਸ਼ਖਬਰੀ' ਦੇਵੇਗੀ। ਉਨ੍ਹਾਂ ਨੇ ਇੱਕ ਟਵੀਟ ਵਿੱਚ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਅਤੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਈ ਹੈ।


ਇਹ ਵੀ ਪੜ੍ਹੋ: IPL 2022: ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਗੁਜਰਾਤ ਟਾਈਟਨਸ, ਆਰੇਂਜ ਤੇ ਪਰਪਲ ਕੈਪ 'ਤੇ ਇਨ੍ਹਾਂ ਦਾ ਕਬਜ਼ਾ