ਪੜਚੋਲ ਕਰੋ

Punjab News : ਲੋਕਾਂ ਨੂੰ ਪਸੰਦ ਆਏ 'ਆਪ' ਦੇ 'ਆਮ ਆਦਮੀ ਕਲੀਨਿਕ', 4 ਮਹੀਨਿਆਂ ਦੌਰਾਨ 5 ਲੱਖ ਲੋਕਾਂ ਦਾ ਇਲਾਜ 

ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ 'ਚ ਸ਼ੁਰੂ 'ਆਮ ਆਦਮੀ ਕਲੀਨਿਕਾਂ' 'ਤੇ ਬੀਤੇ ਚਾਰ ਮਹੀਨਿਆਂ ਦੌਰਾਨ 'ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ

Punjab News : ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ 'ਚ ਸ਼ੁਰੂ 'ਆਮ ਆਦਮੀ ਕਲੀਨਿਕਾਂ' 'ਤੇ ਬੀਤੇ ਚਾਰ ਮਹੀਨਿਆਂ ਦੌਰਾਨ 'ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਕਲੀਨਿਕਾਂ 'ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ 'ਤੇ ਆਪਣੀ ਸਿਹਤ ਦਾ ਇਲਾਜ ਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਐਸਏਐਸ ਨਗਰ ਜ਼ਿਲ੍ਹਿਆਂ ਵਿੱਚੋਂ ਅੱਗੇ ਹੈ ਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐਸਏਐਸ ਨਗਰ ਵਿਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਵਿਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ 'ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਤੇ 5922 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ 'ਤੇ ਹੈ।

 ਸਿਹਤ ਮੰਤਰੀ ਨੇ ਦੱਸਿਆ ਕਿ ਅਜਿਹੇ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰਨ ਤੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਈ ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਅਨੁਸਾਰ, ਹੁਣ ਤੱਕ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿਚ ਅਤੇ 35 ਪੇਂਡੂ ਖੇਤਰਾਂ ਵਿਚ) ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਅਜਿਹੇ ਹੋਰ ਕਲੀਨਿਕ ਸੂਬੇ ਭਰ 'ਚ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ 'ਤੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਸਿਹਤ ਸੰਭਾਲ ਖੇਤਰ ਵਿਚ ਕ੍ਰਾਂਤੀ ਆਈ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਕਾਰਨ ਸਰਕਾਰੀ ਹਸਪਤਾਲਾਂ ਵਿਚ ਆਮ ਓਪੀਡੀ ਮਰੀਜ਼ਾਂ ਦੀ ਗਿਣਤੀ ਘੱਟ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 98 ਕਿਸਮਾਂ ਦੀਆਂ ਦਵਾਈਆਂ ਤੇ 41 ਵੱਖ-ਵੱਖ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Advertisement
ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ
Embed widget