ਰੋਪੜ: ਕੁਰਾਲੀ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਢਾਈ ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਓਵਰ ਬ੍ਰਿਜ 'ਤੇ ਦੋ ਬੱਸਾਂ ਆਪਸ 'ਚ ਟਕਰਾ ਗਈਆਂ। ਹਾਸਲ ਜਾਣਕਾਰੀ ਮੁਤਾਬਕ ਪਾਲਮਪੁਰ ਤੋਂ ਦਿੱਲੀ ਜਾ ਰਹੀ ਰਾਧਾ ਸੁਆਮੀ ਸੰਗਤ ਦੀ ਬੱਸ ਤੇ ਹਰਿਆਣਾ ਰੋਡਵੇਜ਼ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਜਿਸ 'ਚ ਦੋ ਲੋਕਾਂ ਦੀ ਮੌਤ ਦੀ ਖਬਰ ਹੈ ਤੇ 30 ਦੇ ਕਰੀਬ ਲੋਕ ਹਸਪਤਾਲ 'ਚ ਜ਼ੇਰੇ ਇਲਾਜ ਹਨ। ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ, 32 ਸੈਕਟਰ ਚੰਡੀਗੜ੍ਹ ਤੇ ਮੁਹਾਲੀ ਦੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ। ਇਸ ਦੇ ਇਲਾਵਾ ਅੱਧੀ ਦਰਜਨ ਲੋਕ ਕੁਰਾਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਸਵਾਰੀਆਂ ਮੁਤਾਬਕ ਹਰਿਆਣਾ ਰੋਡਵੇਜ਼ ਦਾ ਡਰਾਈਵਰ ਬੱਸ ਨੂੰ ਗਲਤ ਤਰੀਕੇ ਨਾਲ ਚਲਾ ਰਿਹਾ ਸੀ।
ਕੁਰਾਲੀ ਦੇ ਓਵਰਬ੍ਰਿੱਜ 'ਤੇ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, ਢਾਈ ਦਰਜਨ ਲੋਕ ਜ਼ਖਮੀ
abp sanjha | sanjhadigital | 09 May 2022 10:55 AM (IST)
ਰੋਪੜ: ਕੁਰਾਲੀ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਢਾਈ ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਓਵਰ ਬ੍ਰਿਜ 'ਤੇ ਦੋ ਬੱਸਾਂ ਆਪਸ 'ਚ ਟਕਰਾ ਗਈਆਂ।
ਕੁਰਾਲੀ 'ਚ ਬੱਸਾਂ ਦੀ ਭਿਆਨਕ ਟੱਕਰ