Punjab News: ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ 'ਚ ਤਿੰਨ ਮੁਲਜ਼ਮ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ
Punjab News: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਪੈਰ ਉੱਪਰ ਗੋਲੀ ਲੱਗੀ ਹੋਈ ਹੈ।
ਜਗਵਿੰਦਰ ਪਟਿਆਲ
Big Breaking: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਰਵਾਰ ਰਾਤ ਇਨ੍ਹਾਂ ਨੂੰ ਪਟਿਆਲਾ ਦੇ ਬਖਸ਼ੀਵਾਲਾ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਛੇਆਂ ਮੁਲਜ਼ਮਾਂ ਦੀ ਸਨਾਖਤ ਕਰ ਲਈ ਹੈ। ਇਨ੍ਹਾਂ ਵਿੱਚੋਂ ਚਾਰ ਹਰਿਆਣਾ ਤੇ ਦੋ ਪੰਜਾਬ ਨਾਲ ਸਬੰਧਤ ਹਨ। ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਪ੍ਰਦੀਪ ਕਟਾਰੀਆ 'ਤੇ 60 ਗੋਲੀਆਂ ਚਲਾਈਆਂ ਸੀ। ਇਹ ਹਮਲਾਵਰ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਸੰਪਰਕ ਵਿੱਚ ਸਨ। ਫਰੀਦਕੋਟ ਵਿੱਚ ਗੋਲੀਬਾਰੀ ਦੌਰਾਨ ਇੱਕ ਸ਼ੂਟਰ ਦੀ ਲੱਤ ਵਿੱਚ ਗੋਲੀ ਲੱਗੀ ਸੀ।
#UPDATE | Punjab police intelligence unit & Delhi police counter-intelligence unit have identified all the six shooters & accused pertaining to the killing of Dera Sacha Sauda follower Pradeep Singh in Faridkot yesterday. Further raids underway: Sources https://t.co/cTedFkNpW8
— ANI (@ANI) November 11, 2022
ਦੱਸ ਦਈਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰ ਕੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਦੇ ਇਲਜ਼ਾਮਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਨੂੰ ਵੀਰਵਾਰ ਛੇ ਹਥਿਆਰਬੰਦ ਨੌਜਵਾਨਾਂ ਨੇ ਸਵੇਰੇ 7 ਕੁ ਵਜੇ ਉਸ ਦੀ ਦੁਕਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਰਿਆਨੇ ਦੀ ਦੁਕਾਨ ਤੇ ਡੇਅਰੀ ਚਲਾਉਣ ਵਾਲੇ ਪ੍ਰਦੀਪ ਸਿੰਘ ਨੂੰ ਉਸ ਦੇ ਸੁਰੱਖਿਆ ਮੁਲਾਜ਼ਮ ਹਾਕਮ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਵੀ ਗੋਲੀ ਮਾਰ ਦਿੱਤੀ ਸੀ।
ਪ੍ਰਦੀਪ ਸਿੰਘ ਜਦੋਂ ਬਚਾਅ ਲਈ ਭੱਜਣ ਲਈ ਲੱਗਾ ਤਾਂ ਇੱਕ ਗੋਲੀ ਨੇੜੇ ਖੜ੍ਹੇ ਸਾਬਕਾ ਐਮਸੀ ਅਮਰ ਸਿੰਘ ਵਿਰਦੀ ਨੂੰ ਵੀ ਲੱਗ ਗਈ ਸੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਤਿੰਨੋਂ ਵਿਅਕਤੀਆਂ ਨੂੰ ਕੋਟਕਪੂਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਜਿੱਥੋਂ ਉਨ੍ਹਾਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।