Punjab News: ਹਰਮੰਦਿਰ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਦੋਸ਼ੀ ਨੂੰ ਲੋਕਾਂ ਨੇ ਮੌਤ ਦੇ ਘਾਟ ਉਤਾਰਿਆ
ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ।
Amritsar Golden Temple News: ਅੰਮ੍ਰਿਤਸਰ 'ਚ ਹਰਮੰਦਿਰ ਸਾਹਿਬ ਦੇ ਪਵਿੱਤਰ ਅਸਥਾਨ 'ਚ ਦਾਖਲ ਹੋਣ ਵਾਲੇ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਜਿਸ ਥਾਂ ਤੋਂ ਵਿਅਕਤੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਉਥੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ। ਇਥੇ ਹੀ ਸੰਗਤ ਮੱਥਾ ਵੀ ਟੇਕਦੀ ਹੈ। ਇਕ ਵਿਅਕਤੀ ਗਰਿੱਲ ਨੂੰ ਟੱਪ ਕੇ ਹਰਮੰਦਿਰ ਸਾਹਿਬ ਦੇ ਪਾਵਨ ਸਰੂਪ ਕੋਲ ਪਹੁੰਚ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਲਈ ਦਾਖਲ ਹੋਇਆ ਸੀ।
ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ। ਦੋਸ਼ੀ ਵਿਅਕਤੀ ਪਵਿੱਤਰ ਗ੍ਰੰਥ ਤਕ ਨਹੀਂ ਪਹੁੰਚ ਸਕਿਆ। ਜਦੋਂ ਉਸ ਨੂੰ ਐਸਜੀਪੀਸੀ ਦਫ਼ਤਰ ਲਿਆਂਦਾ ਜਾ ਰਿਹਾ ਸੀ ਤਾਂ ਗੁੱਸੇ 'ਚ ਆਈ ਭੀੜ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।ਪੁਲਿਸ ਦੇ ਡਿਪਟੀ ਕਮਿਸ਼ਨਰ ਪੀਐਸਭੰਡਾਲ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਵਿਅਕਤੀ ਦੀ ਉਮਰ 30 ਸਾਲ ਦੇ ਕਰੀਬ ਸੀ ਤੇ ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਹਰਿਮੰਦਰ ਸਾਹਿਬ ਅੰਦਰ ਕਦੋਂ ਦਾਖਲ ਹੋਇਆ ਅਤੇ ਕਿੰਨੇ ਲੋਕ ਉਸ ਨਾਲ ਸਨ।
ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੀ ਢਿੱਲਮੱਠ ਲਈ ਆਲੋਚਨਾ ਕੀਤੀ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ SGPC ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
Amritsar, Punjab | Today, one 24-25-year-old man barged inside (Golden Temple) where the holy book (Guru Granth Sahib) is kept. He tried desecrating it with a sword; was taken out by Sangat people; died in the altercation. Body sent to Civil Hospital: DCP Rampal Singh pic.twitter.com/4pq79BJZXB
— ANI (@ANI) December 18, 2021