Punjab News: ਬਰਨਾਲਾ ਦੇ ਕਸਬਾ ਧਨੌਲਾ ਵਿੱਚ ਬੀਤੇ ਦਿਨੀਂ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਗਗਨਦੀਪ ਦੀ ਮੌਤ ਹੋ ਗਈ ਸੀ। ਗਗਨਦੀਪ ਪੇਸ਼ੇ ਤੋਂ ਫਿਲਮ ਮੇਕਅੱਪ ਆਰਟਿਸਟ ਸੀ।
ਇਸ ਮਾਮਲੇ 'ਚ ਪੁਲਿਸ ਵੱਲੋਂ 5 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਹਨਾਂ 'ਚੋਂ ਇਕ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਚਾਰ ਮੁਲਜ਼ਮ ਅਜੇ ਵੀ ਫਰਾਰ ਹਨ। ਗ੍ਰਿਫਤਾਰ ਕੀਤੀ ਗਈ ਮਹਿਲਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੂੰ 1 ਦਿਨ ਦਾ ਰਿਮਾਂਡ ਮਿਲਿਆ ਹੈ।
ਦਸ ਦਈਏ ਕਿ ਬਰਨਾਲਾ ਦੇ ਪਿੰਡ ਧਨੌਲਾ ਦੇ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਹ ਆਪਣੇ ਇਲਾਕੇ ਵਿੱਚ ਵਿਕ ਰਹੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਗੱਲ ਕਰ ਰਹੇ ਹਨ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਰੇਆਮ ਨਸ਼ਾ ਵਿਕਦਾ ਹੈ ਅਤੇ ਇਹ ਕੋਈ ਪਹਿਲੀ ਮੌਤ ਨਹੀਂ ਹੈ ਜੋ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਇਸ ਤੋਂ ਪਹਿਲਾਂ ਵੀ ਇਸ ਇਲਾਕੇ 'ਚ ਨਸ਼ੇ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ ਪਰ ਪੁਲਸ ਪ੍ਰਸ਼ਾਸਨ ਇਸ 'ਤੇ ਕੁਝ ਕਰਨ ਨੂੰ ਤਿਆਰ ਨਹੀਂ ਹੈ।
ਬੇਸ਼ੱਕ ਪੁਲਿਸ ਪ੍ਰਸ਼ਾਸਨ ਵਲੋਂ 5 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਪੰਜਾਬੀ ਫਿਲਮ ਇੰਡਸਟਰੀ 'ਚ ਮੇਕਅੱਪ ਆਰਟਿਸਟ ਦਾ ਕੰਮ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਉਸ ਨੇ ਨਸ਼ਿਆਂ ਖਿਲਾਫ ਟੈਲੀ ਫਿਲਮ ਵੀ ਬਣਾਈ ਸੀ ਅਤੇ ਅੱਜ ਉਹ ਖੁਦ ਵੀ ਨਸ਼ੇ ਦਾ ਸ਼ਿਕਾਰ ਹੋ ਗਿਆ ਹੈ। ਲੋਕਾਂ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਸਮੱਗਲਰ ਉਨ੍ਹਾਂ ਦੇ ਘਰ ਨਸ਼ਾ ਵੇਚਦੀ ਸੀ ਅਤੇ ਉਸ ਦਾ ਲੜਕਾ ਅਤੇ ਬੇਟੀ ਨਸ਼ੇ ਦੀ ਹੋਮ ਡਿਲੀਵਰੀ ਕਰਦੇ ਸਨ।
ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਹਿਲਾ ਨਸ਼ਾ ਤਸਕਰ ਊਸ਼ਾ ਪਤਨੀ ਬੀਰਬਲ, ਉਸ ਦੇ ਲੜਕੇ ਸ਼ੰਕਰ ਅਤੇ ਬੇਟੀ ਨਿਸ਼ਾ ਅਤੇ ਕੁਲਵੰਤ ਸਿੰਘ ਪੁੱਤਰ ਦੀਪ ਚੰਦ ਵਾਸੀ ਫਾਟਕ ਖਿਲਾਫ ਮਾਮਲਾ ਦਰਜ ਕੀਤਾ ਸੀ।