Punjab News: ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਸੰਪਤੀ ਮਾਮਲੇ 'ਚ ਐਕਸੀਅਨ ਖਿਲਾਫ਼ ਮਾਮਲਾ ਦਰਜ
ਬਠਿੰਡਾ ਵਿੱਚ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਵਿਭਾਗ ਵੱਲੋਂ ਉਸ ਦੀ ਨਿੱਜੀ ਰਿਹਾਇਸ਼ ਉੱਪਰ ਛਾਪਾਮਾਰੀ ਕੀਤੀ ਗਈ ਪਰ ਕਥਿਤ ਆਰੋਪੀ ਫ਼ਰਾਰ ਹੈ।ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ..

Punjab News: ਬਠਿੰਡਾ ਵਿੱਚ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਮੰਗਲਵਾਰ ਨੂੰ ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿੱਚ ਤੈਨਾਤ ਐਕਸੀਅਨ ਗੁਰਪ੍ਰੀਤ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।
ਐਕਸੀਅਨ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ
ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਐਕਸੀਅਨ ਦੀ ਗ੍ਰਿਫ਼ਤਾਰੀ ਲਈ ਉਸ ਦੇ ਘਰ 'ਤੇ ਛਾਪਾ ਮਾਰਿਆ ਗਿਆ, ਪਰ ਆਰੋਪੀ ਅਜੇ ਤੱਕ ਫਰਾਰ ਹੈ। ਵਿਜੀਲੈਂਸ ਨੇ ਐਕਸੀਅਨ ਖ਼ਿਲਾਫ਼ ਪਿਛਲੇ ਸਮੇਂ ਤੋਂ ਬਕਾਇਆ ਪਈ ਇੱਕ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਹੈ। ਆਰੋਪ ਹੈ ਕਿ ਕਾਂਗਰਸ ਸਰਕਾਰ ਦੇ ਦੌਰਾਨ ਨਗਰ ਨਿਗਮ ਵਿੱਚ ਤੈਨਾਤ ਰਹੇ ਐਕਸੀਅਨ ਗੁਰਪ੍ਰੀਤ ਸਿੰਘ ਨੇ ਆਮਦਨ ਤੋਂ ਵੱਧ ਸੰਪਤੀ ਜੋੜੀ ਸੀ, ਜਿਸ ਬਾਰੇ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਥਿਤ ਆਰੋਪੀ ਐਕਸੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
CM ਮਾਨ ਵੱਲੋਂ ਮਿਲੇਗ ਆਦੇਸ਼ਾਂ ਤੋਂ ਬਾਅਦ ਭ੍ਰਿਸ਼ਟਾਚਾਰ ਵਾਲੇ ਵਿੱਚ ਲਏ ਜਾ ਰਹੇ ਸਖਤ ਐਕਸ਼ਨ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਵਿਜੀਲੈਂਸ ਵੱਲੋਂ ਲੰਬਿਤ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਵਿਜੀਲੈਂਸ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਐਕਸੀਅਨ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















