ਅੱਗ ਦੀ ਲਪੇਟ 'ਚ ਆ ਕੇ ਬੱਸ ਪਲਟਣ ਦੇ ਮਾਮਲੇ 'ਚ ਵੱਡੀ ਕਾਰਵਾਈ, ਡਰਾਈਵਰ ਗ੍ਰਿਫਤਾਰ, ਨਾੜ ਸਾੜਨ ਵਾਲਾ ਅਣਪਛਾਤਾ ਨਾਮਜ਼ਦ
ਅੰਮ੍ਰਿਤਸਰ: ਨਾੜ ਦੀ ਅੱਗ ਦੀ ਲਪੇਟ 'ਚ ਆ ਕੇ ਬੱਸ ਪਲਟਣ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਬੱਸ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਾੜ ਸਾੜਨ ਵਾਲਾ ਅਣਪਛਾਤਾ ਨਾਮਜ਼ਦ ਕੀਤਾ ਗਿਆ ਹੈ।
ਅੰਮ੍ਰਿਤਸਰ: ਨਾੜ ਦੀ ਅੱਗ ਦੀ ਲਪੇਟ 'ਚ ਆ ਕੇ ਬੱਸ ਪਲਟਣ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਬੱਸ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਾੜ ਸਾੜਨ ਵਾਲਾ ਅਣਪਛਾਤਾ ਨਾਮਜ਼ਦ ਕੀਤਾ ਗਿਆ ਹੈ।
ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਏਐਸਆਈ ਬਲਜਿੰਦਰ ਸਿੰਘ ਦੇ ਬਿਆਨਾਂ 'ਤੇ ਡਰਾਈਵਰ ਜਗਪ੍ਰੀਤ ਸਿੰਘ ਤੇ ਅਣਪਛਾਤੇ ਵਿਅਕਤੀ (ਨਾੜ ਸਾੜਨ ਵਾਲੇ) ਖਿਲਾਫ 279, 336, 337,427, 188 ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਜਗਪ੍ਰੀਤ ਸਿੰਘ ਵਾਸੀ ਬਿਜਲੀਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਨਾੜ ਨੂੰ ਅੱਗ ਲਾਉਣ ਵਾਲੇ ਦੀ ਸ਼ਨਾਖਤ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਬਟਾਲਾ (Batala) ਨੇੜੇ ਵੱਡਾ ਸਕੂਲ ਬੱਸ ਹਾਦਸਾ ਵਾਪਰਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਸੀ। ਇਸ ਹਾਦਸੇ ਦੌਰਾਨ 7 ਬੱਚੇ ਝੁਲਸ ਗਏ ਸੀ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਇਹ ਹਾਦਸਾ ਵਾਪਰਿਆ ਸੀ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਸਕੂਲ ਬੱਸ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਜ਼ਖ਼ਮੀ ਹੋਏ ਬੱਚਿਆਂ ਦਾ ਮੁਫ਼ਤ ਇਲਾਜ ਕਰਨ ਦੇ ਹੁਕਮ ਦਿੱਤੇ ਸਨ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ ਹੈ।
ਸਿੱਖਿਆ ਮੰਤਰੀ ਨੇ ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨਾਲ ਗੱਲ ਕਰਕੇ ਰਿਪੋਰਟ ਲਈ ਤੇ ਸਰਕਾਰ ਵਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਤੇ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ ਸੀ। ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ।
ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵਿਚ 42 ਬੱਚੇ ਸਵਾਰ ਸਨ। ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਬੱਸ ਦਾ ਚਾਲਕ ਧੂੰਏਂ ਕਾਰਨ ਕੁਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਤੇ ਬੱਸ ਖੇਤਾਂ ਵਿੱਚ ਜਾ ਪਲਟੀ।