Punjab News: ਪੰਜਾਬ 'ਚ ਮੁੜ ਤੋਂ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IAS ਤੇ PCS ਅਫਸਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ, ਦੇਖੋ ਲਿਸਟ
ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਸਿਲਸਿਲੇ ਦੇ ਚੱਲਦੇ ਕਈ ਸੀਨੀਅਰ ਅਫਸਰਾਂ ਨੂੰ ਵਾਧੂ ਚਾਰਜ ਸੌਂਪ ਦਿੱਤੇ ਹਨ। ਰਾਜਪਾਲ ਦੇ ਹੁਕਮ 'ਤੇ ਜਾਰੀ ਕੀਤੇ ਗਏ ਇਸ ਆਦੇਸ਼ ਅਨੁਸਾਰ 5 ਅਧਿਕਾਰੀਆਂ ਨੂੰ ਨਵੀਆਂ

Punjab News: ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਸਿਲਸਿਲੇ ਦੇ ਚੱਲਦੇ ਕਈ ਸੀਨੀਅਰ ਅਫਸਰਾਂ ਨੂੰ ਵਾਧੂ ਚਾਰਜ ਸੌਂਪ ਦਿੱਤੇ ਹਨ। ਰਾਜਪਾਲ ਦੇ ਹੁਕਮ 'ਤੇ ਜਾਰੀ ਕੀਤੇ ਗਏ ਇਸ ਆਦੇਸ਼ ਅਨੁਸਾਰ 5 ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ IAS ਤੇ PCS ਦੋਵੇਂ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਕੰਮਕਾਜ ਵਾਲੇ ਸਥਾਨ 'ਤੇ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਹੇਠ ਲਿਖੇ ਅਫਸਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ:


ਇਹ ਦਸਤਾਵੇਜ਼ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਦਾ ਹੈ, ਜੋ ਰਾਜਪਾਲ ਦੇ ਹੁਕਮ ਨਾਲ ਜਾਰੀ ਕੀਤਾ ਗਿਆ ਹੈ। ਇਸ ਵਿੱਚ ਵੱਖ-ਵੱਖ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਉਹਨਾਂ ਦੇ ਵਾਧੂ ਚਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਅਧਿਕਾਰੀਆਂ ਦੀ ਸੂਚੀ ਅਤੇ ਉਹਨਾਂ ਦੇ ਵਾਧੂ ਚਾਰਜ:
ਮੁਹੰਮਦ ਤਈਅਬ, IAS (2007): ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਮਿੱਟੀ ਤੇ ਜਲ ਸੰਭਾਲ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ, ਖਜਾਨਾ ਤੇ ਲਾਖ ਨੂੰ ਪਹਿਲਾਂ ਹੀ ਸੰਭਾਲ ਰਹੇ ਹਨ।
ਮੋਨੀਸ਼ ਕੁਮਾਰ, IAS (2014): ਸਪੈਸ਼ਲ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੂੰ ਵਾਧੂ ਚਾਰਜ ਦਿੱਤਾ ਗਿਆ। ਇਸ ਤੋਂ ਇਲਾਵਾ ਡਾਇਰੈਕਟਰ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਵਿੱਚ ਪਹਿਲਾਂ ਹੀ ਮੌਜੂਦ ਹਨ। ਇਸ ਤੋਂ ਇਲਾਵਾ ਮਨੀਸ਼ ਕੁਮਾਰ IFS (2006), ਸੰਜੀਵ ਸ਼ਰਮਾ PCS (2012, ਗੁਰਿੰਦਰ ਸਿੰਘ ਸੋਢੀ ਪੀ.ਸੀ.ਐੱਸ (2016) ਹੋਰਾਂ ਨੂੰ ਵਾਧੂ ਚਾਰਜ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















