Punjab News: ਸੂਬਾ ਸਰਕਾਰ ਦੇ ਐਕਸ਼ਨ 'ਤੇ ਐਡਵੋਕੇਟ ਧਾਮੀ ਬੋਲੇ- 'ਧੋਖੇ ਨਾਲ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ'
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਪੀੜਤ ਹਨ। ਅੱਜ ਦਾ ਦਿਨ ਸ਼ਰਮਨਾਕ ਹੈ ਜਦੋਂ ਕਿਸਾਨ

19 ਮਾਰਚ ਨੂੰ ਮਾਨ ਸਰਕਾਰ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਦੱਸ ਦਈਏ ਬੁੱਧਵਾਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸ ਨੇ ਮੀਟਿੰਗ ਕੀਤੀ। ਇਹ ਮੀਟਿੰਗ 4 ਘੰਟੇ ਚਲੀ। ਲਗਭਗ 3 ਵਜੇ ਇਹ ਮੀਟਿੰਗ ਖਤਮ ਹੋਈ, ਜਿਸ ਤੋਂ ਬਾਅਦ ਕਿਸਾਨਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ। ਲਗਭਗ 4 ਵਜੇ ਕਿਸਾਨ ਆਗੂ ਚੰਡੀਗੜ੍ਹ ਤੋਂ ਸ਼ੰਭੂ ਮੋਰਚਾ ਅਤੇ ਖਨੌਰੀ ਮੋਰਚਾ ਵੱਲ ਰਵਾਨਾ ਹੋਏ। ਰਾਹ ਵਿੱਚ ਪੁਲਿਸ ਨੇ ਲਗਭਗ 5 ਵਜੇ ਕਿਸਾਨਾਂ ਨੂੰ ਡਿਟੇਨ ਕਰ ਲਿਆ। ਸ਼ਾਮ 6 ਵਜੇ ਦੇ ਆਸ-ਪਾਸ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਮੌਜੂਦ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਆਪਣੇ ਆਪ ਪੁਲਿਸ ਨਾਲ ਚੱਲਣ। ਸ਼ਾਮ 7 ਵਜੇ ਸ਼ੰਭੂ ਬਾਰਡਰ 'ਤੇ ਜੇ.ਸੀ.ਬੀ. ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾਉਣ ਦਾ ਕੰਮ ਸ਼ੁਰੂ ਹੋਇਆ। ਇਸੇ ਤਰ੍ਹਾਂ ਖਨੌਰੀ ਬਾਰਡਰ ਨੂੰ ਵੀ ਖਾਲੀ ਕਰਵਾ ਲਿਆ।
ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ-ਧਾਮੀ
ਸਰਕਾਰ ਦੇ ਐਕਸ਼ਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਕਿਸਾਨ ਮਾਰੂ ਨੀਤੀਆਂ ਦੇ ਕਾਰਨ ਪੀੜਤ ਹਨ। ਅੱਜ ਦਾ ਦਿਨ ਸ਼ਰਮਨਾਕ ਹੈ ਜਦੋਂ ਕਿਸਾਨ ਆਗੂਆਂ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੀ ਸਰਕਾਰਾਂ ਕਿਸਾਨਾਂ ਤੋਂ ਏਨਾ ਡਰ ਰਹੀਆਂ ਹਨ ਕਿ ਉਹ ਉਨ੍ਹਾਂ ਨਾਲ ਗੱਲਬਾਤ ਦਾ ਸਾਹਮਣਾ ਨਹੀਂ ਕਰ ਸਕਦੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਤੁਰੰਤ ਛੱਡ ਦਿੱਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
