ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਜਿੱਥੇ ਸਿੰਘੂ ਮੋਰਚਾ ਸਮਾਪਤ ਕਰਕੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ, ਉੱਥੇ ਹੀ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਲਾਏ ਧਰਨੇ ਵੀ ਹੁਣ ਚੁੱਕੇ ਜਾ ਰਹੇ ਹਨ। ਅੰਮ੍ਰਿਤਸਰ 'ਚ ਕੋਰਟ ਰੋਡ 'ਤੇ ਰਿਆਲਟੋ ਚੌਕ ਨੇੜੇ ਸਥਿਤ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਦੇ ਘਰ ਦੇ ਬਾਹਰੋਂ ਸੋਮਵਾਰ ਨੂੰ ਕਿਸਾਨਾਂ ਨੇ ਧਰਨਾ ਚੁੱਕ ਲਿਆ।
ਦੱਸ ਦਈਏ ਕਿ ਕਿਰਤੀ ਕਿਸਾਨ ਯੂਨੀਅਨ, ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਤੇ ਆਜਾਦ ਸੰਘਰਸ਼ ਕਮੇਟੀ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ 1 ਸਤੰਬਰ 2020 ਤੋਂ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨਾ ਸ਼ੁਰੂ ਕੀਤਾ ਸੀ ਜੋ ਕਰੀਬ 15 ਮਹੀਨੇ 12 ਦਿਨ ਜਾਰੀ ਰਿਹਾ। ਅਤੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨਾਂ ਵਲੋਂ ਵਾਪਸੀ ਕਰ ਲਈ ਗਈ। ਜਿਸ ਤੋਂ ਬਾਅਦ ਪੰਜਾਬ 'ਚ ਵੀ ਕਿਸਾਨਾਂ ਨੇ ਧਰਨੇ ਚੁੱਕਣੇ ਸ਼ੁਰੂ ਕਰ ਦਿੱਤੇ।
ਇਸੇ ਦੌਰਾਨ ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ ਨੇ ਦੱਸਿਆ ਕਿ ਸੋਮਵਾਰ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਕਿਸਾਨਾਂ ਨੇ ਮਲਿਕ ਦੇ ਘਰ ਅੱਗੋਂ ਧਰਨਾ ਚੁੱਕ ਲਿਆ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੀ। ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ 'ਚ ਅਲਫਾਵਨ ਮਾਲ ਦੇ ਗੇਟ ਮੂਹਰੇ ਪਿਛਲੇ ਇੱਕ ਸਾਲ ਤੋਂ ਜਾਰੀ ਧਰਨਾ ਵੀ ਕਿਸਾਨਾਂ ਨੇ ਸਮਾਪਤ ਕਰ ਦਿੱਤਾ।
ਇਹ ਵੀ ਪੜ੍ਹੋ: Rohit Sharma Injured: ਦੱਖਣੀ ਅਫਰੀਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਰੋਹਿਤ ਸ਼ਰਮਾ ਹੋਏ ਜ਼ਖ਼ਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin