ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਐਸਮਾ ਲਾਗੂ ਕਰਨ ਮਗਰੋਂ ਪਟਵਾਰੀ ਤੇ ਕਾਨੂੰਨਗੋ ਯੂਨੀਅਨਾਂ ਦਾ ਐਲਾਨ, ਵਾਧੂ ਕਾਰਜਭਾਰ ਵਾਲੇ ਕੰਮ ਨਹੀਂ ਹੋਣਗੇ

Punjab News: ਪੰਜਾਬ ਸਰਕਾਰ ਤੇ ਮਾਲ ਵਿਭਾਗ ਦੇ ਕਾਮਿਆਂ ਵਿਚਾਲੇ ਖੜਕ ਗਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗੰਵਤ ਮਾਨ ਨੇ ਸੂਬੇ ਵਿੱਚ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ ਮੈਂਟੀਨੈਂਸ ਐਕਟ

Punjab News: ਪੰਜਾਬ ਸਰਕਾਰ ਤੇ ਮਾਲ ਵਿਭਾਗ ਦੇ ਕਾਮਿਆਂ ਵਿਚਾਲੇ ਖੜਕ ਗਈ ਹੈ। ਇੱਕ ਪਾਸੇ ਮੁੱਖ ਮੰਤਰੀ ਭਗੰਵਤ ਮਾਨ ਨੇ ਸੂਬੇ ਵਿੱਚ ਈਸਟ ਪੰਜਾਬ ਅਸੈਂਸ਼ੀਅਲ ਸਰਵਿਸਿਜ਼ ਮੈਂਟੀਨੈਂਸ ਐਕਟ (ਐਸਮਾ) ਲਾਗੂ ਕਰਕੇ ਨੌਕਰੀਓਂ ਕੱਢਣ ਤੱਕ ਦੀ ਧਮਕੀ ਦੇ ਦਿੱਤੀ ਹੈ ਤੇ ਦੂਜੇ ਪਾਸੇ ਮੁਲਾਜ਼ਮਾਂ ਨੇ ਸਰਕਾਰ ਨੂੰ ਵੰਗਾਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਹਾਲਾਤ ਹੋਰ ਤਣਾਅ ਵਾਲੇ ਬਣ ਸਕਦੇ ਹਨ ਕਿਉਂਕਿ ਪਟਵਾਰੀ ਤੇ ਕਾਨੂੰਨਗੋ ਯੂਨੀਅਨਾਂ ਵੱਲੋਂ ਵਾਧੂ ਕਾਰਜਭਾਰ ਵਾਲੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਮਾਲ ਅਫ਼ਸਰਾਂ ਤੇ ਡੀਸੀ ਦਫ਼ਤਰ ਦੇ ਕਾਮਿਆਂ ਦੀ ‘ਕਲਮ ਛੋੜ ਹੜਤਾਲ’ ਦੇ ਸੱਦੇ ਮਗਰੋਂ ਸੂਬਾ ਸਰਕਾਰ ਵੱਲੋਂ ਐਸਮਾ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਪਰਵਾਹ ਨਾ ਕਰਦੇ ਹੋਏ ਪਟਵਾਰੀ ਤੇ ਕਾਨੂੰਨਗੋ ਯੂਨੀਅਨਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਨਾਲ ਅੱਜ ਤੋਂ ਵਾਧੂ ਕਾਰਜਭਾਰ ਵਾਲੇ 3193 ਸਰਕਲਾਂ ਵਿੱਚ ਲਗਪਗ 9 ਹਜ਼ਾਰ ਪਿੰਡ ਪਟਵਾਰੀਆਂ ਤੇ ਕਾਨੂੰਨਗੋਆਂ ਵੱਲੋਂ ਕੀਤੇ ਜਾਣ ਵਾਲੇ ਕੰਮਕਾਜ ਤੋਂ ਸੱਖਣੇ ਹੋ ਜਾਣਗੇ।

ਯੂਨੀਅਨ ਦੇ ਸੂਬਾ ਪ੍ਰਧਾਨ ਹਰਬੀਰ ਸਿੰਘ ਢੀਂਡਸਾ ਤੇ ਕਾਨੂੰਨਗੋ ਯੂਨੀਅਨ ਦੇ ਪ੍ਰਧਾਨ ਮੋਹਨ ਸਿੰਘ ਨੇ ਕਿਹਾ ਕਿ ਪਟਵਾਰੀ ਤੇ ਕਾਨੂੰਨਗੋ ਅੱਜ ਤੋਂ ਆਪਣੀਆਂ ਸਿਰਫ਼ ਪੱਕੀ ਪੋਸਟਿੰਗ ਵਾਲੀਆਂ ਡਿਊਟੀਆਂ ’ਤੇ ਹੀ ਕੰਮ ਕਰਨਗੇ ਜਦਕਿ ਵਾਧੂ ਕਾਰਜਭਾਰ ਵਾਲੇ ਸਰਕਲਾਂ ਵਿੱਚ ਬਿਲਕੁਲ ਵੀ ਕੰਮ ਨਹੀਂ ਕਰਨਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦੀ ਹਮਾਇਤ ਨਹੀਂ ਕਰਦੇ ਤੇ ਪਟਵਾਰੀਆਂ ਖ਼ਿਲਾਫ਼ ਕੀਤੀ ਜਾਣ ਵਾਲੀ ਜਾਂਚ ਧਾਰਾ 17-ਏ ਤਹਿਤ ਹੀ ਕੀਤੀ ਜਾਵੇ। 

ਯੂਨੀਅਨ ਨੇ ਸਰਕਾਰ ਦੀ ਉਕਤ ਕਾਰਵਾਈ ਖ਼ਿਲਾਫ਼ ਹਾਈਕੋਰਟ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ। ਐਸਮਾ ਐਕਟ ਲਾਗੂ ਕੀਤੇ ਜਾਣ ਦਾ ਮੁਲਾਜ਼ਮ ਵਰਗ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਹੈ। ਪੀਐਸਆਈਈ ਸਟਾਫ਼ ਐਸੋਸੀਏਸ਼ਨ ਦੀ ਮੀਟਿੰਗ ਉਦਯੋਗ ਭਵਨ ਚੰਡੀਗੜ੍ਹ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਲਗਾਏ ਗਏ ਐਸਮਾ ਐਕਟ ਦੀ ਨਿਖੇਧੀ ਕੀਤੀ ਗਈ। 

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਤੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਰਕਾਰ ’ਤੇ ਕਿਰਤੀਆਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਾਇਆ। ਡੀਟੀਐਫ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਇਸ ਨੂੰ ਸੰਵਿਧਾਨਕ ਹੱਕ ਦਾ ਕਤਲ ਕਰਾਰ ਦਿੱਤਾ ਹੈ।

ਰੈਵੇਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਕਲਮ ਛੋੜ ਹੜਤਾਲ ਸ਼ੁਰੂ ਹੋਣ ਦੇ ਐਲਾਨ ਉਪਰੰਤ ਸਰਕਾਰ ਵੱਲੋਂ ਯੂਨੀਅਨ ਦੀ ਮੀਟਿੰਗ ਪ੍ਰਿੰਸੀਪਲ ਸੈਕਟਰੀ ਨਾਲ ਤੈਅ ਕੀਤੀ ਗਈ ਸੀ ਪਰ ਉਹ ਮੀਟਿੰਗ ਸਰਕਾਰ ਵੱਲੋਂ ਹੀ ਰੱਦ ਕਰ ਦਿੱਤੀ ਗਈ ਹੈ। ਉਸ ਉਪਰੰਤ ਏਡੀਜੀਪੀ ਇੰਟੈਲੀਜੈਂਸ ਨਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਯੂਨੀਅਨ ਨੇ ਦੱਸਿਆ ਕਿ ਸੰਘਰਸ਼ ਵਿੱਚ ਭ੍ਰਿਸ਼ਟਾਚਾਰ ਦਾ ਤਾਂ ਕੋਈ ਮੁੱਦਾ ਹੀ ਨਹੀਂ, ਬਲਕਿ ਯੂਨੀਅਨ ਤਾਂ ਪਟਵਾਰੀਆਂ ਤੋਂ ਸੱਖਣੇ ਪਏ ਸਰਕਲਾਂ ਵਿੱਚ ਨਵੀਂ ਭਰਤੀ ਦੀ ਮੰਗ ਕਰ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget