Punjab News: ਪੰਜਾਬ 'ਚ ਕੋਰੋਨਾ ਦਾ ਖਤਰਾ ਲਗਾਤਾਰ ਮੰਡਰਾ ਰਿਹਾ ਹੈ ਅਤੇ ਹੁਣ ਇਸ ਦੀ ਮਾਰ ਪੰਜਾਬ ਸਰਕਾਰ ਦੇ ਮੰਤਰੀਆਂ 'ਤੇ ਪੈਂਦੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਜਿੱਥੇ 500 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋਡੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਦੋਵਾਂ ਮੰਤਰੀਆਂ ਵੱਲੋਂ ਆਪਣੇ ਟਵਿਟਰ ਅਕਾਊਂਟ  'ਤੇ ਜਾਣਕਾਰੀ ਦਿੱਤੀ ਗਈ ਹੈ। 











ਦਸ ਦਈਏ ਕਿ ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ ਜਿਹਨਾਂ ਦੇ ਸੰਪਰਕ  'ਚ ਆਉਣ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ।



ਜਿਕਰਯੋਗ ਹੈ ਕਿ ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 526 ਮਾਮਲੇ ਸਾਹਮਣੇ ਆਏ ਹਨ ਅਤੇ 3 ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਸਭ ਤੋਂ ਵੱਧ ਮਰੀਜ਼ ਮੋਹਾਲੀ 'ਚ ਹਨ ਜਿੱਥੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਜਲੰਧਰ 'ਚ 74, ਲੁਧਿਆਣਾ 'ਚ 58 ਮਰੀਜ਼ ਮਿਲੇ ਹਨ। ਉੱਥੇ ਹੀ ਪੌਜ਼ੀਟੀਵਿਟੀ ਰੇਟ ਵੀ ਵੱਧ ਕੇ 4.49% ਹੋ ਗਈ ਹੈ। ਪੰਜਾਬ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ ਹੁਣ 2,992 ਹੋ ਗਈ ਹੈ। ਇਸ ਸਮੇਂ ਰਾਜ ਵਿੱਚ 95 ਮਰੀਜ਼ ਆਕਸੀਜਨ ਅਤੇ ਆਈਸੀਯੂ ਵਿੱਚ ਯਾਨੀ ਜੀਵਨ ਬਚਾਓ ਸਹਾਇਤਾ 'ਤੇ ਪਹੁੰਚ ਚੁੱਕੇ ਹਨ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ।