Punjab News: ਸਿਆਸੀ ਲੀਡਰਾਂ ਮਗਰੋਂ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ 'ਤੇ ਵੱਡੇ ਅਫਸਰ ਆ ਗਏ ਹਨ। ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਰ ਬਣਾਉਣ ਵਾਲੇ ਆਈਪੀਐਸ ਤੇ ਪੀਸੀਐਸ ਅਫਸਰਾਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਮਗਰੋਂ ਅਫਸਰਸ਼ਾਹੀ ਵਿੱਚ ਹੜਕੰਪ ਮੱਚ ਗਿਆ ਹੈ। 


ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵੱਲੋਂ ਪੰਜਾਬ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਜਾਇਦਾਦ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਇਸ ਸਮੇਂ 12 ਤੋਂ ਵੱਧ ਆਈਏਐਸ, ਆਈਪੀਐਸ, ਪੀਸੀਐਸ ਤੇ ਪੀਪੀਐਸ ਅਫਸਰਾਂ ਖਿਲਾਫ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਚਾਰ ਸੇਵਾਮੁਕਤ ਅਧਿਕਾਰੀ ਵੀ ਹਨ ਜਦਕਿ ਬਾਕੀ ਅਜੇ ਵੀ ਸਰਕਾਰੀ ਨੌਕਰੀ ਕਰ ਰਹੇ ਹਨ। 


ਹੋਰ ਪੜ੍ਹੋ : ਪੰਜਾਬ ਪੁਲਿਸ ਦਾ ਬੁਰਾ ਹਾਲ! ਆਟੋ ਚਾਲਕ ਤੋਂ 1500 ਰੁਪਏ ਰਿਸ਼ਵਤ ਲੈਣ ਪਹੁੰਚੇ ਥਾਣੇਦਾਰ ਨੂੰ ਪਿੰਡ ਵਾਲਿਆਂ ਦਬੋਚਿਆ..


ਪਤਾ ਲੱਗਾ ਹੈ ਕਿ ਇਹ ਜਾਂਚ ਵਿਜੀਲੈਂਸ ਦੇ ਫਲਾਇੰਗ ਸਕੁਐਡ ਤੇ ਆਰਥਿਕ ਅਪਰਾਧ ਸ਼ਾਖਾ ਸਮੇਤ ਜ਼ਿਲ੍ਹਾ ਵਿਜੀਲੈਂਸ ਵਿੰਗ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਈ ਅਫਸਰਾਂ ਵੱਲੋਂ ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜ੍ਹਾਂ ’ਚ ਆਲੀਸ਼ਾਨ ਫਾਰਮ ਹਾਊਸ ਬਣਾਏ ਹੋਏ ਹਨ। ਕਈ ਅਧਿਕਾਰੀਆਂ ਵੱਲੋਂ ਮੁਹਾਲੀ, ਖ਼ਰੜ, ਜ਼ੀਰਕਪੁਰ, ਡੇਰਾਬੱਸੀ ਵਿੱਚ ਪ੍ਰਾਈਵੇਟ ਬਿਲਡਰਾਂ ਨਾਲ ਮਿਲੀਭੁਗਤ ਕਰਕੇ ਪੂੰਜੀ ਨਿਵੇਸ਼ ਕੀਤਾ ਹੋਇਆ ਹੈ। 



ਚਰਚਾ ਹੈ ਕਿ ਇਨ੍ਹਾਂ ਅਧਿਕਾਰੀਆਂ ਵੱਲੋਂ ਆਪਣੇ ਜੀਵਨ ਸਾਥੀਆਂ, ਬੱਚਿਆਂ, ਮਾਤਾ ਪਿਤਾ ਜਾਂ ਹੋਰਨਾਂ ਅਜਿਹੇ ਰਿਸ਼ਤੇਦਾਰਾਂ ਦੇ ਨਾਮ ’ਤੇ ਜਾਇਦਾਦਾਂ ਖਰੀਦੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਬਿਲਡਰਾਂ ਨੂੰ ਵੀ ਜਾਂਚ ’ਚ ਸ਼ਾਮਲ ਕੀਤਾ ਜਾ ਰਿਹਾ ਹੈ। ਵਿਜੀਲੈਂਸ ਨੇ ਪਿਛਲੇ 15 ਸਾਲਾਂ ਦੌਰਾਨ ਅਹਿਮ ਅਹੁਦਿਆਂ ’ਤੇ ਤਾਇਨਾਤ ਰਹੇ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਚਰਚਿਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਸੰਪਤੀ ਤੇ ਹੋਰਨਾਂ ਅਸਾਸਿਆਂ ਨੂੰ ਜਾਂਚ ਦਾ ਆਧਾਰ ਬਣਾਇਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।