Punjab News: ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ/ਕਾਲਜਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੌਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਤੁਰੰਤ ਪ੍ਰਭਾਵ ਨਾਲ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ।

ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਕਰਨ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਪ੍ਰਬੰਧਕਾਂ ਦੀ ਹੋਵੇਗੀ। ਸਾਰਿਆਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।

 

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ 3 ਸਤੰਬਰ ਤੋਂ ਬਾਅਦ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਹਾ ਕਿ ਪੰਜਾਬ ਵਿੱਚ 115 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਹਾਈ ਅਲਰਟ 'ਤੇ ਲੁਧਿਆਣਾ, ਸੜਕਾਂ 'ਤੇ ਭਰਿਆ ਪਾਣੀ; ਲਗਾਤਾਰ ਮੀਂਹ ਕਾਰਨ ਮੁਸੀਬਤ 'ਚ ਫਸੇ ਲੋਕ...