Punjab News: ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਤੋਂ ਬਾਅਦ ਹੁਣ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ ਵਧਾ ਦਿੱਤੀਆਂ ਹਨ। ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ 7 ਜਨਵਰੀ 2025 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸਰਦੀ ਦਾ ਮੌਸਮ ਹੋਣ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ 'ਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ।
ਇਸ ਕਾਰਨ ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 7 ਜਨਵਰੀ 2025 ਤੱਕ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ 3 ਤੋਂ 6 ਸਾਲ ਦੇ ਬੱਚਿਆਂ ਨੂੰ ਘਰ ਘਰ ਰਾਸ਼ਨ ਦੇਣ ਲਈ ਕਿਹਾ ਗਿਆ ਹੈ।
ਸਕੂਲਾਂ ਵਿੱਚ ਵਧੀਆਂ ਛੁੱਟੀਆਂ
ਦੱਸ ਦੇਈਏ ਕਿ ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪਹਿਲੀ ਤੋਂ 6 ਜਨਵਰੀ ਤੱਕ ਬਾਰਸ਼ ਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਲਈ ਸੋਸ਼ਲ ਮੀਡੀਆ ਉਪਰ ਸਕੂਲਾਂ ਦੀਆਂ ਛੁੱਟੀਆਂ ਵਧਣ ਦੀ ਚਰਚਾ ਛਿੜੀ ਹੋਈ ਹੈ। ਬੇਸ਼ੱਕ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤਾ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤਾਂ ਛੁੱਟੀਆਂ ਵਧ ਸਕਦੀਆਂ ਹਨ। ਦਰਅਸਲ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ।
ਇਸ ਦਾ ਕਾਰਨ ਇ ਹੈ ਕਿ 1 ਤੋਂ 6 ਜਨਵਰੀ ਦਰਮਿਆਨ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਕਰਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ 'ਚ ਇੱਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ। ਜਿਸਦੇ ਚੱਲਦੇ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।