Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਫਿਰ ਫੈਲੀ ਦਹਿਸ਼ਤ, ਹੁਣ Airport 'ਤੇ ਮੱਚੀ ਹਲਚਲ
Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਵਿੱਚ ਹਲਚਲ ਮੱਚੀ ਹੋਈ ਹੈ। ਹਾਲੇ ਇਹ ਮਾਮਲਾ ਠੰਡਾ ਨਹੀਂ ਹੋਇਆ ਕਿ ਇਸ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਆ ਰਹੀ ਹੈ। ਅੰਮ੍ਰਿਤਸਰ ਏਅਰਪੋਰਟ
Amritsar News: ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਵਿੱਚ ਹਲਚਲ ਮੱਚੀ ਹੋਈ ਹੈ। ਹਾਲੇ ਇਹ ਮਾਮਲਾ ਠੰਡਾ ਨਹੀਂ ਹੋਇਆ ਕਿ ਇਸ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਆ ਰਹੀ ਹੈ। ਅੰਮ੍ਰਿਤਸਰ ਏਅਰਪੋਰਟ 'ਤੇ ਇੱਕ ਵਿਅਕਤੀ ਦੇ ਬੈਗ 'ਚੋਂ ਜ਼ਿੰਦਾ ਕਾਰਤੂਸ ਮਿਲਿਆ ਹੈ। ਜਾਣਕਾਰੀ ਮਿਲੀ ਹੈ ਕਿ ਏਅਰਪੋਰਟ 'ਤੇ ਜਗਤਾਰ ਸਿੰਘ ਢਿੱਲੋਂ ਨਾਂ ਦੇ ਵਿਅਕਤੀ ਦੇ ਬੈਗ 'ਚੋਂ 12 ਜ਼ਿੰਦਾ ਕਾਰਤੂਸ ਮਿਲੇ ਹਨ।
ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਸੀਆਈਐਸਐਫ (CISF) ਨੂੰ ਸਕੈਨਿੰਗ ਦੌਰਾਨ ਬੈਗ ਵਿੱਚ ਜ਼ਿੰਦਾ ਕਾਰਤੂਸ ਮਿਲੇ ਹਨ। ਇਹ ਯਾਤਰੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਰਤੂਸ ਉਸ ਦੇ ਬੈਗ ਵਿੱਚ ਕਿਵੇਂ ਆਏ ਅਤੇ ਇਹ ਕਿਸ ਹਥਿਆਰ ਦੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਵਾਲ-ਵਾਲ ਬਚ ਗਏ ਸਨ।