Punjab News: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੀਰ ਬਾਲ ਦਿਵਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਕੇਂਦਰ ਸਰਕਾਰ ਵਿਚਾਲੇ ਕੁੜੱਤਣ ਬਰਕਰਾਰ ਹੈ। ਸ਼੍ਰੋਮਣੀ ਕਮੇਟੀ ਦੀ ਅਪੀਲ ਰੱਦ ਕਰਦਿਆਂ ਕੇਂਦਰ ਸਰਕਾਰ ਨੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਸ਼ਹਾਦਤ ਸਬੰਧੀ ਦਿਵਸ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਹੀ ਮਨਾਇਆ ਹੈ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਨੂੰ ਤਿੱਖਾ ਜਵਾਬ ਦਿੱਤਾ ਹੈ।



ਮਨਜਿੰਦਰ ਸਿਰਾਸ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦਿਵਸ ਦੇ ਨਾਮ ਸਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਬੇਬੁਨਿਆਦ ਤੇ ਬੇਲੋੜਾ ਕਰਾਰ ਦਿੰਦਿਆਂ ਕਿਹਾ ਕਿ ਸਿਰਫ਼ ਸਿਆਸੀ ਮੰਤਵ ਨਾਲ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਦਿਵਸ ਦਾ ਨਾਮ ਹੈ ਜੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਛੁਟਿਆਉਣ ਦਾ ਕੋਈ ਯਤਨ ਨਹੀਂ ਕੀਤਾ ਗਿਆ ਹੈ। ਉਹ ਕੌਮ ਲਈ ਬਾਬੇ ਹਨ ਤੇ ਉਨ੍ਹਾਂ ਦਾ ਦਰਜਾ ਬਾਬੇ ਵਾਲਾ ਹੀ ਰਹੇਗਾ। 


ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਹੁਤ ਵੱਡਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਇੰਡੀਆ ਗੇਟ ’ਤੇ ਗਣਤੰਤਰ ਦਿਵਸ ਤੋਂ ਇਲਾਵਾ ਕੋਈ ਮਾਰਚ ਪਾਸਟ ਕੀਤਾ ਗਿਆ ਹੈ ਤੇ ਪ੍ਰਧਾਨ ਮੰਤਰੀ ਨੇ ਉਸ ਨੂੰ ਸਲਾਮੀ ਦਿੱਤੀ ਹੈ। 


ਉਨ੍ਹਾਂ ਦੋਸ਼ ਲਾਇਆ ਕਿ ਇਹ ਵਿਰੋਧ ਅਤੇ ਇਤਰਾਜ਼ ਸਿਰਫ਼ ਇਸ ਲਈ ਹੈ ਕਿਉਂਕਿ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਜਥੇਦਾਰ ਵੀ ਵੀਰ ਬਾਲ ਦਿਵਸ ਨਾਮ ਦੀ ਸ਼ਲਾਘਾ ਕਰ ਚੁੱਕੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!