Punjab News: ਬਠਿੰਡਾ ਦੇ ਗੋਦਾਮ 'ਚ ਖੇਤੀਬਾੜੀ ਅਧਿਕਾਰੀਆਂ ਨੇ ਮਾਰੀ ਰੇਡ, ਭਾਰੀ ਮਾਤਰਾ 'ਚ ਨਕਲੀ ਦਵਾਈਆਂ ਬਰਾਮਦ
ਬਠਿੰਡਾ : ਅੱਜ ਖੇਤੀਬਾੜੀ ਵਿਭਾਗ ਵੱਲੋਂ ਇੱਕ ਵੱਡੇ ਗੋਦਾਮ 'ਤੇ ਛਾਪੇਮਾਰੀ ਕੀਤੀ ਗਈ, ਜਿਸ 'ਚ ਵੱਡੀ ਮਾਤਰਾ 'ਚ ਨਕਲੀ ਕੀਟਨਾਸ਼ਕ ਦਵਾਈਆਂ ਜ਼ਬਤ ਕੀਤੀ ਗਈਆਂ।
ਬਠਿੰਡਾ : ਅੱਜ ਖੇਤੀਬਾੜੀ ਵਿਭਾਗ ਵੱਲੋਂ ਇੱਕ ਵੱਡੇ ਗੋਦਾਮ 'ਤੇ ਛਾਪੇਮਾਰੀ ਕੀਤੀ ਗਈ, ਜਿਸ 'ਚ ਵੱਡੀ ਮਾਤਰਾ 'ਚ ਨਕਲੀ ਕੀਟਨਾਸ਼ਕ ਦਵਾਈਆਂ ਜ਼ਬਤ ਕੀਤੀ ਗਈਆਂ। ਬੀਤੇ ਦਿਨ ਬਠਿੰਡਾ ਵਿਖੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਏ ਸਨ ਅਤੇ ਨਰਮੇ ਦੀ ਫ਼ਸਲ ਦਾ ਜਾਇਜ਼ਾ ਵੀ ਲਿਆ ਸੀ।
ਜਿਸ ਤੋਂ ਬਾਅਦ ਖੇਤਾਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿੰਨ ਟੀਮਾਂ ਵੀ ਬਣਾਈਆਂ ਗਈਆਂ ਸਨ ਜਿਹਨਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਕਲੀ ਖਾਦਾਂ ਵੇਚਣ ਵਾਲੇ ਬਠਿੰਡਾ ਦੇ ਥਰਮਲ ਪਲਾਂਟ ਨੇੜੇ ਸਥਿਤ ਗੋਦਾਮ 'ਚ ਖੇਤੀ ਬਾੜੀ ਦੀ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕੀਤੀ। ਫਿਰ ਉਥੋਂ ਵੱਡੀ ਮਾਤਰਾ 'ਚ ਨਕਲੀ ਖਾਦਾਂ ਦੀਆਂ ਡੀ.ਐੱਮ.ਆਰ ਦਵਾਈਆਂ ਬਰਾਮਦ ਹੋਈਆਂ, ਕਈ ਦਵਾਈਆਂ ਤਾਂ ਮਾਨਤਾ ਪ੍ਰਾਪਤ ਤੱਕ ਨਹੀਂ ਸਨ, ਜਿਸ ਤੋਂ ਬਾਅਦ ਗੋਦਾਮ ਦੇ ਮਾਲਕ ਅਤੇ ਫੈਕਟਰੀ ਮਾਲਕ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਚੀਫ ਐਗਰੀਕਲਚਰ ਅਫਸਰ ਬਠਿੰਡਾ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਦੇ ਆਦੇਸ਼ਾਂ ਮੁਤਾਬਕ ਨਕਲੀ ਦਵਾਈਆਂ ਵੇਚਣ ਵਾਲਿਆਂ ਖਿਲਾਫ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ ਜਿਸ ਤਹਿਤ ਅੱਜ ਇਹ ਕਾਰਵਾਈ ਕੀਤੀ ਗਈ ਹੈ।