Punjab News: ਪੰਜਾਬ ਸਿਆਸਤ ‘ਚ ਹਲਚਲ ਤੇਜ਼, ਸਾਥੀਆਂ ਸਣੇ ‘AAP’ ‘ਚ ਸ਼ਾਮਲ ਹੋਈ ਇਹ ਮਸ਼ਹੂਰ ਸ਼ਖਸ਼ੀਅਤ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ...
Samana News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸਮਾਣਾ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ...

Samana News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸਮਾਣਾ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਦਰਅਸਲ, ਵਾਰਡ ਨੰਬਰ 18 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਕੋਮਲ ਮਹੰਤ ਨੇ ਆਪਣੀ ਪੁਰਾਣੀ ਪਾਰਟੀ ਛੱਡ ਕੇ 'ਆਪ' ਦਾ ਪੱਲਾ ਫੜ ਲਿਆ। ਕੋਮਲ ਮਹੰਤ ਦੇ ਸ਼ਾਮਲ ਹੋਣ ਨਾਲ 21 ਮੈਂਬਰੀ ਨਗਰ ਕੌਂਸਲ ਵਿੱਚ 'ਆਪ' ਦੇ ਕੌਂਸਲਰਾਂ ਦੀ ਗਿਣਤੀ 15 ਹੋ ਗਈ ਹੈ।
ਸੁਰਜੀਤ ਸਿੰਘ ਰੱਖੜਾ ਨੇ ਕੀਤਾ ਸਵਾਗਤ
ਜਾਣਕਾਰੀ ਲਈ ਦਸ ਦੇਈਏ ਕਿ ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕੋਮਲ ਮਹੰਤ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵਾ ਨਾਲ ਜੁੜੇ ਲੋਕਾਂ ਦੇ ਆਉਣ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉੱਥੇ ਹੀ ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕਿਹਾ ਕਿ ਕੋਮਲ ਮਹੰਤ ਦੇ ਆਉਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵਿਕਾਸਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਖੇਡ ਜਗਤ ਦੀਆਂ ਹਸਤੀਆਂ ਤੋਂ ਲੈ ਕੇ ਕਈ ਨਾਮੀ ਸਿਆਸੀ ਆਗੂ ਵੀ 'ਆਪ' ਦਾ ਪੱਲਾ ਫੜ ਰਹੇ ਹਨ, ਜਿਸ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ




















