ਪੜਚੋਲ ਕਰੋ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ।

Punjab News: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ 'ਮਾਘੀ ਦੇ ਮੇਲੇ' ਦੌਰਾਨ ਕੀਤਾ ਜਾਵੇਗਾ। ਇਸ ਮੌਕੇ 'ਪੰਥ ਬਚਾਓ, ਪੰਜਾਬ ਬਚਾਓ' ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਵੱਲੋਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।

ਉਧਰ, ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ 'ਮਾਘੀ ਦੇ ਮੇਲੇ' ਮੌਕੇ ਵੱਡੀ ਕਾਨਫਰੰਸ ਕਰਨ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ 'ਚ ਚੱਲ ਰਹੀ ਉਥਲ-ਪੁਥਲ ਦਰਮਿਆਨ ਇਹ ਕਿਆਸ ਲਾਏ ਜਾ ਰਹੇ ਸਨ ਕਿ ਇਸ ਸਾਲ ਉਹ ਮਾਘ ਮੇਲੇ 'ਚ ਆਪਣੀ ਸਾਲਾਨਾ ਕਾਨਫਰੰਸ ਨਹੀਂ ਕਰਨਗੇ ਪਰ ਅੱਜ ਬਾਅਦ ਦੁਪਹਿਰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਅਕਾਲੀ ਦਲ ਕਾਨਫਰੰਸ ਕਰਨ ਜਾ ਰਿਹਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ 14 ਜਨਵਰੀ ਨੂੰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰਨਗੇ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਸ਼ਿਰਕਤ ਕਰਨਗੇ।

ਦਰਅਸਲ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੀ ਪਾਰਟੀ ਦੇ ਮੁੱਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਬੇਰੁਜ਼ਗਾਰੀ, ਖੇਤੀ ਸੰਕਟ ਤੇ ਵਾਤਾਵਰਣ ਦੀ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਨਗੇ। ਇਸ ਦੇ ਨਾਲ ਹੀ ਉਹ ਨਸ਼ੇ 'ਤੇ ਵੀ ਆਪਣੀ ਆਵਾਜ਼ ਬੁਲੰਦ ਕਰਨਗੇ। ਗਰਮ ਖਿਆਲੀਏ ਇਹ ਕਦਮ ਉਸ ਵੇਲੇ ਚੁੱਕ ਰਹੇ ਹਨ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। 

ਦੱਸ ਦਈਏ ਕਿ ਪੰਜਾਬ ਦੇ ਸਿੱਖ ਭਾਈਚਾਰੇ ਲਈ ਇਤਿਹਾਸਕ ਤੇ ਧਾਰਮਿਕ ਤੌਰ 'ਤੇ ਮਹੱਤਵਪੂਰਨ ਮਹੱਤਵ ਵਾਲੇ ਮਾਘੀ ਤਿਉਹਾਰ ਤੇ ਮਾਘੀ ਮੇਲੇ ਨੂੰ ਇਸ ਐਲਾਨ ਲਈ ਚੁਣਿਆ ਗਿਆ ਹੈ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸਮਰਥਕ ਸ੍ਰੀ ਮੁਕਤਸਰ ਸਾਹਿਬ ਪਹੁੰਚਦੇ ਹਨ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਇਹ ਕਦਮ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਲਿਆ ਸਕਦਾ ਹੈ। ਖਾਸ ਕਰਕੇ ਅਜਿਹੇ ਸਮੇਂ ਜਦੋਂ ਮੌਜੂਦਾ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਮ੍ਰਿਤਪਾਲ ਦੀ ਨਵੀਂ ਪਾਰਟੀ, ਜੋ ਪੂਰੀ ਤਰ੍ਹਾਂ ਖੇਤਰੀ ਤੇ ਸਥਾਨਕ ਮੁੱਦਿਆਂ 'ਤੇ ਕੇਂਦਰਤ ਹੋਵੇਗੀ, ਸੂਬੇ ਦੇ ਵੋਟਰਾਂ ਲਈ ਇੱਕ ਨਵਾਂ ਵਿਕਲਪ ਬਣ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Advertisement
ABP Premium

ਵੀਡੀਓਜ਼

ਡਿਬਰੂਗੜ੍ਹ ਜੇਲ੍ਹ ਤੋਂ Amritpal Singh ਹੋ ਰਹੇ ਜਲਦ ਰਿਹਾਅ ?Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬੀ ਨੌਜਵਾਨਾਂ ਨੇ ਕੀਤਾ ਵਿਦੇਸ਼ੀ ਨਾਗਰਿਕਾਂ ਨੂੰ ਅਗਵਾਕੇਂਦਰੀ ਕੈਬਿਨੇਟ ਦੇ ਫੈਸਲਿਆਂ ਦੀ ਕਿਸਾਨ ਲੀਡਰ ਨੇ ਖੋਲੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?
Punjab News: ਸਰਕਾਰ ਵੱਲੋਂ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣਾ ਗਲਤ? ਐਲਾਨ ਕਰਕੇ ਫਸ ਗਈ ‘ਆਪ’?
Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?
Amritpal Singh News: ਭਾਈ ਅੰਮ੍ਰਿਤਪਾਲ ਸਿੰਘ ਦੀ ਸਿਆਸਤ 'ਚ ਹੋਏਗੀ ਧਮਾਕੇਦਾਰ ਐਂਟਰੀ! ਡਿਬਰੂਗੜ੍ਹ ਜੇਲ੍ਹ ਤੋਂ ਹੋ ਰਹੇ ਜਲਦ ਰਿਹਾਅ?
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਪਤਨੀ ਨਾਲ ਸੈਰ ਕਰ ਰਹੇ ਸੀ ਭਾਜਪਾ ਵਿਧਾਇਕ, ਬਾਈਕ ਸਵਾਰ ਨੇ ਚਲਾ ਦਿੱਤੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
Embed widget