Sukhdev Singh Dhindsa:  ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਹੈ ਤੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਮੁੱਢਲੀ ਜਾਂਚ ਮਗਰੋਂ ਢੀਂਡਸਾ ਨੂੰ ਆਈਸੀਯੂ ’ਚ ਦਾਖ਼ਲ ਕਰ ਲਿਆ ਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Continues below advertisement



ਜਾਣਕਾਰੀ ਅਨੁਸਾਰ ਬੁੱਧਵਾਰ ਯਾਨੀਕਿ 26 ਮਾਰਚ ਨੂੰ ਅਚਾਨਕ ਹੀ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਸਾਹ ਲੈਣ ’ਚ ਦਿੱਕਤ ਆ ਰਹੀ ਸੀ। ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਪਰਿਵਾਰ ਦੇ ਹੋਰ ਮੈਂਬਰ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਲੈ ਕੇ ਪਹੁੰਚੇ। ਹਸਪਤਾਲ ਵਿੱਚ ਢੀਂਡਸਾ ਦੇ ਜਵਾਈ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਕਮਿਸ਼ਨਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਮਨਦੀਪ ਕੌਰ ਸਿੱਧੂ ਵੀ ਮੌਜੂਦ ਸਨ।


ਇਨਫੈਕਸ਼ਨ ਹੋਣ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ


ਕੁੱਝ ਦਿਨ ਪਹਿਲਾਂ ਸੁਖਦੇਵ ਢੀਂਡਸਾ ਨੂੰ ਦਿਲ ਸਬੰਧੀ ਸਮੱਸਿਆ ਆਈ ਸੀ ਤੇ ਬਾਅਦ ’ਚ ਠੀਕ ਵੀ ਹੋ ਗਏ ਸਨ ਪਰ ਲੰਘੇ ਦਿਨ ਅਚਾਨਕ ਉਨ੍ਹਾਂ ਦੀ ਤਬੀਅਤ ਫਿਰ ਤੋਂ ਵਿਗੜ ਗਈ। ਉਨ੍ਹਾਂ ਨੂੰ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ ਪਰ ਹੁਣ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਹੈ। ਉਹ ਫੋਰਟਿਸ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਜ਼ੇਰੇ ਇਲਾਜ ਹਨ।



ਡਾਕਰਟਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਨੂੰ ਲੈ ਕੇ ਆਖੀ ਇਹ ਗੱਲ 


ਜਾਂਚ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਆਈਸੀਯੂ ’ਚੋਂ ਬਾਹਰ ਵਾਰਡ ’ਚ ਸ਼ਿਫ਼ਟ ਕਰ ਦਿੱਤਾ ਜਾਵੇਗਾ। ਮਹੀਨਾ ਪਹਿਲਾਂ ਵੀ ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ ਵਿਚਲੇ ਆਪਣੇ ਘਰ ’ਚ ਡਿੱਗ ਪਏ ਸੀ ਤੇ ਉਨ੍ਹਾਂ ਦੇ ਪੱਟ ਦੀ ਹੱਡੀ ਟੁੱਟ ਗਈ ਸੀ। ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੀਜੀਆਈ ’ਚ ਸਰਜਰੀ ਕਰਕੇ ਸ੍ਰੀ ਢੀਂਡਸਾ ਦੇ ਪੱਟ ’ਚ ਪਲੇਟ ਪਾਈ ਗਈ ਤੇ ਹੁਣ ਲੱਤ ਦੀ ਤਕਲੀਫ਼ ਤੋਂ ਕਾਫ਼ੀ ਰਾਹਤ ਹੈ।