(Source: ECI | ABP NEWS)
Bikram Majithia: ਮਜੀਠੀਆ ਦੀ ਹਮਾਇਤ ਲਈ ਆਏ ਅਕਾਲੀ ਪੁਲਿਸ ਨੇ ਚੁੱਕੇ...ਪੁਲੀਸ ਛਾਉਣੀ ਬਣਿਆ ਮੁਹਾਲੀ
Bikram Majithia Case: ਪੰਜਾਬ ਵਿਜੀਲੈਂਸ ਵੱਲੋਂ ਬੀਤੇ ਦਿਨ ਹਿਰਾਸਤ ਵਿੱਚ ਲਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਅਦਾਲਤ ਕੰਪਲੈਕਸ...

Bikram Majithia Case: ਪੰਜਾਬ ਵਿਜੀਲੈਂਸ ਵੱਲੋਂ ਬੀਤੇ ਦਿਨ ਹਿਰਾਸਤ ਵਿੱਚ ਲਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਹਿਰਾਸਤ ਵਿਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਖੇ ਲਿਆਂਦਾ ਗਿਆ ਸੀ। ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।
ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਤੇ ਮੁਹਾਲੀ ਦੇ ਐਸਐਸਪੀ ਹਰਮਨਜੀਤ ਸਿੰਘ ਹਾਂਸ ਖੁਦ ਕਰ ਰਹੇ ਨੇ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ। ਮੁਹਾਲੀ ਅਦਾਲਤ ਦੇ ਦੋਹਾਂ ਗੇਟਾ ਦੀ ਬੈਰੀਕੇਟਿੰਗ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀ ਹੈ ਤੇ ਕਰਮਚਾਰੀਆਂ ਦੇ ਵੀ ਆਈਡੀ ਕਾਰਡ ਵੇਖ ਕੇ ਹੀ ਕੰਪਲੈਕਸ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਉਧਰ ਬਿਕਰਮ ਮਜੀਠੀਆ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਵਕੀਲਾਂ ਦੀ ਟੀਮ ਅਦਾਲਤ ’ਚ ਪਹੁੰਚੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਵੱਖ ਵੱਖ ਥਾਵਾਂ ਤੋਂ ਅਕਾਲੀ ਵਰਕਰ ਪਹੁੰਚ ਮੌਕੇ ’ਤੇ ਪਹੁੰਚਣ ਲੱਗੇ ਹਨ। ਅੱਜ ਜਿਵੇਂ ਹੀ ਮੁਹਾਲੀ ਅਦਾਲਤ ਦੇ ਬਾਹਰ ਵੱਡੀ ਗਿਣਤੀ ਅਕਾਲੀ ਵਰਕਰ ਇਕੱਠੇ ਹੋਣ ਲੱਗੇ ਤਾਂ ਪੁਲਿਸ ਨੇ ਉੱਥੇ ਮੌਜੂਦ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਬੱਸਾਂ ਵਿਚ ਬਿਠਾ ਕੇ ਲਿਜਾਇਆ ਗਿਆ ਹੈ। ਇਸ ਦੌਰਾਨ ਹਿਰਾਸਤ ਵਿਚ ਲਏ ਗਏ ਆਗੂਆਂ ਵਿੱਚ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਸੀਨੀਅਰ ਆਗੂਆਂ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਐੱਫਆਈਆਰ ਨੰਬਰ 22 ਤਹਿਤ 25 ਜੂਨ ਨੂੰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀਬੀਐਕਟ 1988 ਤੇ ਅਮੈਂਡਮੈਂਟ ਐਕਟ 2018 ਦੇ ਸੈਕਸ਼ਨ 13(1) ਬੀ, ਰ/ਵ 13(2) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮਜੀਠੀਆ ਨੇ ਲੰਘੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਹੀ ਬਿਤਾਈ। ਅੱਜ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਲਈ ਅਦਾਲਤ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਜੀਠੀਆ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਸੁਣਵਾਈ ਲਈ ਰਸਤਾ ਸਾਫ਼ ਕਰ ਦਿੱਤਾ ਹੈ ਤੇ ਰੱਸੀਆਂ ਨਾਲ ਬੰਦ ਕਰ ਦਿੱਤਾ ਹੈ। ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਮਜੀਠੀਆ ਦੇ ਵਕੀਲ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਇੱਕ ਘੰਟੇ ਲਈ ਉਨ੍ਹਾਂ ਨੂੰ ਮਿਲੇ। ਵਕੀਲਾਂ ਨੇ ਕਿਹਾ ਕਿ ਜਿਸ ਰਿਪੋਰਟ ਦੇ ਆਧਾਰ 'ਤੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਉਸ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਨੇ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ 'ਤੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਦਾ ਦੋਸ਼ ਹੈ। ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।





















