ਪੜਚੋਲ ਕਰੋ

Punjab News: ਪੰਜਾਬੀਆਂ ਲਈ ਅਲਰਟ ਜਾਰੀ! ਸਾਰੇ ਜ਼ਿਲ੍ਹਿਆਂ 'ਚ ਬਣੇ ਕੰਟਰੋਲ ਰੂਮ, ਜਾਣੋ ਪੂਰਾ ਮਾਮਲਾ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਪੌਂਗ ਡੈਮ ਦਾ ਪਾਣੀ ਪੱਧਰ ਲਗਾਤਾਰ ਵੱਧ ਰਿਹਾ ਹੈ। ਪਾਣੀ ਦੇ ਵੱਧਦੇ ਪੱਧਰ ਨੂੰ ਦੇਖਦੇ ਹੋਏ ਅੱਜ ਵਾਧੂ ਪਾਣੀ ਛੱਡਿਆ ਗਿਆ ਹੈ, ਜਿਸ ਕਾਰਨ ਰਾਜ ਦੇ ਕਈ ਇਲਾਕਿਆਂ ਵਿੱਚ ਹੜ੍ਹਾ ਦੀ ਚੇਤਾਵਨੀ ਜਾਰੀ...

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਪੌਂਗ ਡੈਮ ਦਾ ਪਾਣੀ ਪੱਧਰ ਲਗਾਤਾਰ ਵੱਧ ਰਿਹਾ ਹੈ। ਪਾਣੀ ਦੇ ਵੱਧਦੇ ਪੱਧਰ ਨੂੰ ਦੇਖਦੇ ਹੋਏ ਅੱਜ ਵਾਧੂ ਪਾਣੀ ਛੱਡਿਆ ਗਿਆ ਹੈ, ਜਿਸ ਕਾਰਨ ਰਾਜ ਦੇ ਕਈ ਇਲਾਕਿਆਂ ਵਿੱਚ ਹੜ੍ਹਾ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਹਨ ਅਤੇ ਉਨ੍ਹਾਂ ਦੇ ਸੰਪਰਕ ਨੰਬਰ ਵੀ ਜਾਰੀ ਕਰ ਦਿੱਤੇ ਹਨ, ਤਾਂ ਜੋ ਲੋਕ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਸਹਾਇਤਾ ਲਈ ਸੰਪਰਕ ਕਰ ਸਕਣ।

ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਬਣਾਏ ਗਏ ਹਨ:

ਰੂਪਨਗਰ (ਰੋਪੜ) – 01881-221157
ਪਠਾਨਕੋਟ – 01862-346944
ਗੁਰਦਾਸਪੁਰ – 01874-266376, 18001801852
ਅੰਮ੍ਰਿਤਸਰ – 01832-229125
ਤਰਨ ਤਾਰਨ – 01852-224107
ਹੁਸ਼ਿਆਰਪੁਰ – 01882-220412
ਲੁਧਿਆਣਾ – 0161-2520232
ਜਲੰਧਰ – 0181-2224417, 94176-57802
ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) – 01823-220645

ਮਾਨਸਾ – 01652-229082
ਸੰਗਰੂਰ – 01672-234196
ਸ਼੍ਰੀ ਮੁਕਤਸਰ ਸਾਹਿਬ – 01633-260341
ਫ਼ਰੀਦਕੋਟ – 01639-250338
ਫ਼ਾਜ਼ਿਲਕਾ – 01638-262153 ਅਤੇ 01638-260555
ਫ਼ਿਰੋਜ਼ਪੁਰ – 01632-245366
ਬਰਨਾਲਾ – 01679-233031

ਬਠਿੰਡਾ – 0164-2862100 ਅਤੇ 0164-2862101
ਕਪੂਰਥਲਾ – 01822-231990
ਫਤਿਹਗੜ੍ਹ ਸਾਹਿਬ – 01763-232838
ਮੋਗਾ – 01636-235206
ਮਲੇਰਕੋਟਲਾ – 01675-252003
ਪਟਿਆਲਾ – 0175-2350550 ਅਤੇ 0175-2358550
ਮੋਹਾਲੀ – 0172-2219506

ਦੱਸ ਦਈਏ ਬੀਤੇ ਦਿਨ ਸਵੇਰੇ ਪੌਂਗ ਡੈਮ ਪਾਵਰ ਹਾਊਸ ਦੇ ਟਰਬਾਈਨਾਂ ਅਤੇ ਪੌਂਗ ਭੰਡਾਰ ਦੇ ਸਪਿਲਵੇ ਗੇਟਾਂ ਰਾਹੀਂ 40,000 ਕਿਊਸੈਕ ਪਾਣੀ ਛੱਡਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰਵਾਇਤੀ ਪ੍ਰੋਟੋਕਾਲ ਮੁਤਾਬਕ ਪਾਣੀ ਨੂੰ ਪੜਾਅ-ਦਰ-ਪੜਾਅ ਛੱਡਿਆ ਜਾਵੇਗਾ। ਇਸ ਬਾਰੇ ਹਿਮਾਚਲ ਪ੍ਰਦੇਸ਼ ਦੇ ਸਿੰਚਾਈ ਅਤੇ ਹੜ੍ਹ ਨਿਯੰਤਰਣ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਸਥਿਤੀ ਨਾਲ ਨਿਪਟਣ ਲਈ ਸਾਰੀਆਂ ਸਾਵਧਾਨੀ ਅਤੇ ਸ਼ੁਰੂਆਤੀ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਦਰਿਆਵਾਂ, ਸਹਾਇਕ ਦਰਿਆਵਾਂ ਅਤੇ ਨਹਿਰਾਂ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ, ਕਿਉਂਕਿ ਪੌਂਗ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਇਹਨਾਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਸਕਦਾ ਹੈ। ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਰਾਜ ਆਪਦਾ ਪ੍ਰਤੀਕ੍ਰਿਆ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget