(Source: ECI | ABP NEWS)
Punjab News: ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ! ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਭਾਰਤੀ ਫੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀਆਂ ਵਿਰੁੱਧ ਕੀਤੀ ਗਈ ਸਫ਼ਲ 'ਅਪਰੇਸ਼ਨ ਸਿੰਦੂਰ' ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਅਲਰਟ ਜਾਰੀ ਹੈ। ਜਿਸ ਕਰਕੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਫੋਰਸ ਚਾਹੀਦੀ ਹੈ। ਜਿਸ ਕਰਕੇ ਪ੍ਰਸ਼ਾਸ਼ਨ ਵੱਲੋਂ..

All Leaves of Punjab Police Officers and Personnel Cancelled: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੀਤੇ ਦਿਨ ਤੋਂ ਹੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।
ਜਾਰੀ ਹੋਇਆ ਇਹ ਪੱਤਰ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੁੱਧਵਾਰ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਸਿਰਫ਼ ਵਿਸ਼ੇਸ਼ ਹਾਲਾਤਾਂ 'ਚ ਹੀ ਮਿਲ ਸਕਦੀ ਛੁੱਟੀ
ਪੱਤਰ ’ਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ. ਜੀ. ਪੀ. ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।
ਦੱਸ ਦਈਏ ਭਾਰਤ-ਪਾਕਿਸਤਾਨ ਦੇ ਵਿੱਚ ਵੱਧ ਹੋਏ ਤਣਾਅ ਕਰਕੇ ਪੰਜਾਬ ਦੇ ਵਿੱਚ ਵੀ ਹਾਈ ਅਲਰਟ ਹੈ। ਬੁੱਧਵਾਰ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀਆਂ ਵਿਰੁੱਧ ਕੀਤੀ ਗਈ ਸਫ਼ਲ “ਅਪਰੇਸ਼ਨ ਸਿੰਦੂਰ” ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਉਂਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਪਾਕਿ ਦੀ ਸਰਹੱਦ ਦੇ ਨਾਲ ਲੱਗਦੇ ਹਨ। ਸੂਬੇ ਦੇ ਵਿੱਚ ਚੈਕਿੰਗ ਤੇ ਚੌਕਸੀ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















