Punjab News: ਆਲ ਪੰਜਾਬ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ। ਸੂਤਰਾਂ ਮੁਤਾਬਕ ਹਰਗੋਬਿੰਦ ਕੌਰ ਨੂੰ ਅੱਜ ਚੰਡੀਗੜ੍ਹ ਵਿਖੇ ਹੋ ਰਹੀ ਇਸਤਰੀ ਵਿੰਗ ਦੀ ਮੀਟਿੰਗ ਵਿੱਚ ਪੰਜਾਬ ਦੀ ਇਸਤਰੀ ਵਿੰਗ ਦੀ ਪ੍ਰਧਾਨ ਬਣਾਇਆ ਜਾ ਸਕਦਾ ਹੈ।


ਹੋਰ ਪੜ੍ਹੋ : ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਡਰੈੱਸ ਕੋਡ, ਇਹ ਹੋਣਗੇ ਰੰਗ 


 


ਪਿਛਲੇ ਸਾਲ ਦੁਬਾਰਾ ਬਣੇ ਆਲ ਪੰਜਾਬੀ ਆਂਗਵਵਾੜੀ ਵਰਕਰਜ਼ ਯੂਨੀਅਨ ਪ੍ਰਧਾਨ


ਦੱਸ ਦਈਏ ਪਿਛਲੇ ਸਾਲ ਆਲ ਪੰਜਾਬੀ ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ ਦੀ ਚੋਣ ਕਰਵਾਈ ਗਈ। ਇਸ ਵਿੱਚ ਵਰਕਰਾਂ ਤੇ ਹੈਲਪਰਾਂ ਵੱਲੋਂ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਸੀ। ਹਰਗੋਬਿੰਦ ਕੌਰ ਦੇ ਅੱਠਵੀਂ ਵਾਰ ਪ੍ਰਧਾਨ ਬਣਨ ਤੋਂ ਬਾਅਦ ਫਾਜ਼ਿਲਕਾ ਅਤੇ ਸਹਾਇਕਾਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਸੀ। ਸਮੁੱਚੇ ਫਾਜ਼ਿਲਕਾ ਜ਼ਿਲ੍ਹੇ ਦੇ ਹੈਲਪਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਸੀ, ਜਿਸ ਕਰਕੇ ਜ਼ਿਲ੍ਹੇ ਵਿੱਚ ਹੈਲਪਰਾਂ ਅਤੇ ਵਰਕਰਾਂ ਨੇ ਲੱਡੂ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ।


ਹੋਰ ਪੜ੍ਹੋ : PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ 'ਚ ਬਣੀ ਸਹਿਮਤੀ


ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਡਰੈੱਸ ਕੋਡ


ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਇੱਕ ਡਰੈੱਸ ਕੋਡ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਮਾਨ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ  ਅਤੇ  ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ. ਲੋਗੋ  ਲਗਾਉਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।