Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਅੱਜ ਸਾਰੇ ਸਕੂਲ ਬੰਦ, ਲਗਾਤਾਰ ਪੈ ਰਹੀ ਬਾਰਿਸ਼ ਕਾਰਨ DC ਵੱਲੋਂ ਹੁਕਮ ਜਾਰੀ
ਪੰਜਾਬ ਦੇ ਵਿੱਚ 24 ਅਗਸਤ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਜਿਸ ਕਰਕੇ ਪੰਜਾਬ ਦੇ ਵਿੱਚ ਪਾਣੀ-ਪਾਣੀ ਹੋਇਆ ਪਿਆ ਹੈ। ਪਠਾਨਕੋਟ ਜ਼ਿਲ੍ਹੇ ‘ਚ ਲਗਾਤਾਰ ਪੈ ਰਹੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ..

All Schools Closed Today in This District Due to Continuous Rain: ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ‘ਚ ਲਗਾਤਾਰ ਪੈ ਰਹੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਪਠਾਨਕੋਟ ‘ਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ 25 ਅਗਸਤ 2025 ਦਿਨਸੋਮਵਾਰ ਯਾਨੀਕਿ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਘੋਸ਼ਿਤ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧ ‘ਚ ਇੱਕ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਬਾਰਿਸ਼ ਕਾਰਨ ਬਣੇ ਹਾਲਾਤਾਂ ਨੂੰ ਵੇਖਦੇ ਹੋਏ ਸਾਰੇ ਸਿੱਖਿਆ ਸੰਸਥਾਨਾਂ ਨੂੰ ਇਸ ਦਿਨ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ।

ਹਾਲਾਂਕਿ ਇਹ ਹੁਕਮ ਉਨ੍ਹਾਂ ਸਕੂਲਾਂ ਜਾਂ ਸਿੱਖਿਆ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਉਸ ਦਿਨ ਕੋਈ ਪ੍ਰੀਖਿਆ, ਪ੍ਰੈਕਟੀਕਲ ਜਾਂ ਬੋਰਡ/ਯੂਨੀਵਰਸਿਟੀ ਵੱਲੋਂ ਪੇਪਰ ਨਿਧਾਰਤ ਹੈ। ਅਜਿਹੇ ਮਾਮਲਿਆਂ ਵਿੱਚ ਸੰਸਥਾਨ ਖੁੱਲ੍ਹੇ ਰਹਿਣਗੇ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਆਉਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਹੁਕਮ ਦੀ ਪਾਲਣਾ ਹਰ ਹਾਲਤ ਵਿੱਚ ਕੀਤੀ ਜਾਵੇ।
ਪਠਾਨਕੋਟ ਜ਼ਿਲ੍ਹੇ ਵਿੱਚ ਬਾਰਿਸ਼ ਦਾ ਕਹਿਰ, ਲੋਕ ਮੁਸ਼ਕਿਲਾਂ 'ਚ ਫਸੇ
ਦੱਸਣਯੋਗ ਹੈ ਕਿ ਹਿਮਾਚਲ ਨਾਲ ਲੱਗਦੇ ਹੋਣ ਕਾਰਨ ਪਠਾਨਕੋਟ ਜ਼ਿਲ੍ਹੇ ਵਿੱਚ ਬਾਰਿਸ਼ ਦਾ ਕਹਿਰ ਹੋਰ ਵੱਧ ਹੈ ਅਤੇ ਉੱਥੇ ਹੋ ਰਹੀ ਤੇਜ਼ ਬਾਰਿਸ਼ ਕਰਕੇ ਕਈ ਥਾਵਾਂ ‘ਤੇ ਸੜਕਾਂ ਆਦਿ ਬੁਰੀ ਤਰ੍ਹਾਂ ਨਾਲ ਟੁੱਟ ਚੁੱਕੀਆਂ ਹਨ, ਜਿਸ ਕਰਕੇ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੋਮਵਾਰ ਨੂੰ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















