Punjab News : ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਖੰਨਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਅਤੇ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਮੀਤ ਪ੍ਰਧਾਨ ਅਮਰਿੰਦਰ ਸਿੰਘ ਮਿੰਦੀ ਢੀਂਡਸਾ ਅਤੇ ਉਸਦੇ ਭਰਾ ਭਰਪੂਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ। ਇਹਨਾਂ ਦੋਵੇਂ ਭਰਾਵਾਂ ਨੇ ਆਪਣੇ ਹਥਿਆਰ ਨਾਬਾਲਗ ਬੱਚਿਆਂ ਨੂੰ ਦਿੱਤੇ। ਬੱਚਿਆਂ ਨੇ ਹਥਿਆਰਾਂ ਸਮੇਤ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੀਆਂ ਸਨ।

ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਅਮਰਿੰਦਰ ਸਿੰਘ ਅਤੇ ਭਰਪੂਰ ਸਿੰਘ ਨੇ ਆਪਣੇ ਹਥਿਆਰ ਨਾਬਾਲਗ ਬੱਚਿਆਂ ਨੂੰ ਦਿੱਤੇ। ਇਹਨਾਂ ਨੇ ਫਾਰਚੂਨਰ ਗੱਡੀ 'ਚ ਬੈਠ ਕੇ ਤਸਵੀਰਾਂ ਵਾਇਰਲ ਕੀਤੀਆਂ ਜੋ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ। ਪੁਲਿਸ ਨੇ ਦੋਵੇਂ ਭਰਾਵਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਅਸਲਾ ਵੀ ਰੱਦ ਕੀਤਾ ਜਾ ਸਕਦਾ ਹੈ। 

 

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਚੁੱਕੇ ਗਏ ਕਦਮਾਂ ਤੋਂ ਬਾਅਦ ਪੁਲਿਸ ਵੱਲੋਂ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਤਹਿਤ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਟਿਕਟਾਕ ਸਟਾਰ ਅਤੇ ਇੰਸਟਾਗ੍ਰਾਮ 'ਤੇ ਹਥਿਆਰਾਂ ਦੇ ਨਾਲ ਫੋਟੋ ਅੱਪਲੋਡ ਵਾਲੇ ਦਮਨਪਰੀਤ ਢਿੱਲੋਂ ਖਿਲਾਫ਼ ਹਥਿਆਰ ਸਣੇ ਫੋਟੋ ਵਾਇਰਲ ਕਰਨ ਦੇ ਜੁਰਮ ਹੇਠ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ। 

 
ਦੱਸ ਦੇਈਏ ਕਿ ‘ਆਪ ਸਰਕਾਰ ਨੇ ਪੰਜਾਬ 'ਚ ਗੰਨ ਕਲਚਰ ਖ਼ਤਮ ਕਰਨ ਲਈ 3 ਮਹੀਨਿਆਂ ਲਈ ਨਵੇਂ ਲਾਇਸੈਂਸ ਬਣਾਉਣ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੁਰਾਣੇ ਬਣੇ ਗੰਨ ਲਾਇਸੈਂਸਾਂ ਦੀ ਚੈਕਿੰਗ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਹਥਿਆਰਾਂ ਦਾ ਕਲਚਰ ਚਲਾਇਆ ਗਿਆ ਸੀ ਪਰ ਸਾਡੀ ਸਰਕਾਰ ਹੁਣ ਇਸ 'ਤੇ ਠੱਲ੍ਹ ਪਾ ਰਹੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।